ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕਦੇ ਨਹੀਂ ਕੱਟਿਆ - ਪ੍ਰਸ਼ਾਸਨ ਨੇ ਖ਼ਬਰਾਂ ਦਾ ਖੰਡਨ ਕੀਤਾ 

ਏਜੰਸੀ

ਖ਼ਬਰਾਂ, ਪੰਜਾਬ

ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਬਿਜਲੀ ਕੁਨੈਕਸ਼ਨ ਮਾਮਲਾ,  ਪ੍ਰਸ਼ਾਸਨ ਨੇ ਖ਼ਬਰਾਂ ਦਾ ਖੰਡਨ ਕੀਤਾ, ਕਿਹਾ ਕਦੇ ਨਹੀਂ ਕੱਟਿਆ ਕੁਨੈਕਸ਼ਨ

The connection to Shaheed Bhagat Singh's ancestral house was never cut - the administration denied the news

 

ਨਵਾਂਸ਼ਹਿਰ - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਖਟਕੜ ਕਲਾਂ ਵਿੱਚ ਮਹਾਨ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਪ੍ਰਸ਼ਾਸਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਬਿਲ ਬਕਾਇਆ ਨਹੀਂ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, "ਅਸਲ ਵਿੱਚ, ਪਾਵਰਕੌਮ ਕੋਲ 6,760 ਰੁਪਏ ਦਾ ਅਗਾਊਂ ਬਿੱਲ ਭੁਗਤਾਨ ਹੈ।"

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਖਟਕੜ ਕਲਾਂ ਪਿੰਡ, ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਦਾ ਜੱਦੀ ਪਿੰਡ ਹੈ। ਉਨ੍ਹਾਂ ਦੇ ਨਾਂਅ 'ਤੇ ਹੀ ਇਸ ਜ਼ਿਲ੍ਹੇ ਦਾ ਨਾਂ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਗਿਆ ਸੀ। ਡਿਪਟੀ ਕਮਿਸ਼ਨਰ ਨੇ ਮੀਡੀਆ ਦੇ ਇੱਕ ਹਿੱਸੇ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਾਂਅ ਨਾ ਵਰਤਣ, ਕਿਉਂਕਿ ਇਸ ਇਤਿਹਾਸਕ ਸਥਾਨ ਨਾਲ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਇਸ ਤੋਂ ਪਹਿਲਾਂ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਖਟਕੜ ਕਲਾਂ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਜਾਂ ਅਜਾਇਬ ਘਰ ਦਾ ਬਿਜਲੀ ਕੁਨੈਕਸ਼ਨ ਕਦੇ ਨਹੀਂ ਕੱਟਿਆ ਗਿਆ। ਬਿਆਨ 'ਚ ਕਿਹਾ ਗਿਆ ਹੈ ਕਿ ਭਗਤ ਸਿੰਘ ਦੇ ਜੱਦੀ ਘਰ ਦਾ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਨਾਂਅ 'ਤੇ ਵੱਖਰਾ ਬਿਜਲੀ ਕੁਨੈਕਸ਼ਨ ਹੈ।