ਜਲੰਧਰ 'ਚ ਟਰੱਕ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

400 ਮੀਟਰ ਤੱਕ ਘਸੀਟਦਾ ਲੈ ਗਿਆ ਵਾਹਨ, ਦੋਸ਼ੀ ਮੌਕੇ ਤੋਂ ਫਰਾਰ

photo

 

ਜਲੰਧਰ: ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਟਰਾਂਸਪੋਰਟ ਨਗਰ ਦੇ ਨਾਲ ਲੱਗਦੇ ਸਰਬ ਮਲਟੀਪਲੈਕਸ ਦੇ ਸਾਹਮਣੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਟਰਾਂਸਪੋਰਟ ਨਗਰ ਤੋਂ ਆ ਰਹੇ ਟਰੱਕ ਨੇ ਬਾਈਕ ਸਵਾਰ ਵਿਅਕਤੀ ਨੂੰ ਕੁਚਲ ਦਿਤਾ ਅਤੇ ਕਰੀਬ 400 ਮੀਟਰ ਤੱਕ ਆਪਣੇ ਨਾਲ ਘਸੀਟ ਕੇ ਲੈ ਗਿਆ।

ਇਹ ਵੀ ਪੜ੍ਹੋ : ਬੀ.ਐਸ.ਐਫ. ਨੇ ਖੇਮਕਰਨ ਇਲਾਕੇ 'ਚੋਂ ਤਿੰਨ ਪੈਕਟ ਹੈਰੋਇਨ ਕੀਤੀ ਬਰਾਮਦ  

ਘਟਨਾ 'ਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਾਸੀ ਪਠਾਨਕੋਟ ਚੌਕ ਵਜੋਂ ਹੋਈ ਹੈ। ਜੋ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀਆਂ ਮੁਤਾਬਕ ਘਟਨਾ ਸ਼ਨੀਵਾਰ ਦੇਰ ਰਾਤ ਵਾਪਰੀ। ਜਦੋਂ ਉਕਤ ਵਿਅਕਤੀ ਨੂੰ ਟਰੱਕ ਨੇ ਟੱਕਰ ਮਾਰ ਦਿਤੀ। ਘਟਨਾ ਤੋਂ ਬਾਅਦ ਦੋਸ਼ੀ ਟਰੱਕ ਉਥੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ :ਹੁਸ਼ਿਆਰਪੁਰ ਦੇ ਨੌਜਵਾਨ ਨੇ ਵਧਾਇਆ ਪੰਜਾਬ ਦਾ ਮਾਣ, ਅਮਰੀਕੀ ਫ਼ੌਜ 'ਚ ਹੋਇਆ ਭਰਤੀ   

ਪੁਲਿਸ ਅਨੁਸਾਰ ਮ੍ਰਿਤਕ ਦੀ ਲਾਸ਼ ਨੂੰ ਕਾਫੀ ਦੂਰ ਤੱਕ ਘਸੀਟਿਆ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੇਟ ਦਾ ਹੇਠਲਾ ਹਿੱਸਾ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।
ਪੁਲਿਸ ਨੇ ਘਟਨਾ ਦੇ ਸੀਸੀਟੀਵੀ ਕੈਮਰੇ ਵੀ ਕਬਜ਼ੇ ਵਿਚ ਲੈ ਲਏ ਹਨ। ਜਿਸ ਦੇ ਆਧਾਰ 'ਤੇ ਦੋਸ਼ੀ ਟਰੱਕ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ। ਥਾਣਾ ਡਵੀਜ਼ਨ ਨੰਬਰ-8 ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।