ਮੋਗਾ 'ਚ ਟਰੱਕ ਤੇ ਕਾਰ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਦਸੇ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ

photo

 

 ਮੋਗਾ: ਮੋਗਾ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਟਰੱਕ ਤੇ ਕਾਰ ਦੀ ਆਪਸ ਵਿਚ ਭਿਆਨਕ ਟੱਕਰ ਹੋਈ ਹੈ। ਟੱਕਰ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਸਵਾਰ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਮੋਗਾ ਕੋਟਕਪੂਰਾ ਰੋਡ 'ਤੇ ਪਿੰਡ ਸਿੰਘਾਵਾਲਾ ਨੇੜੇ ਵਾਪਰਿਆ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 20 ਸਾਲਾ ਲੜਕੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

ਮੌਕੇ 'ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਸ਼ਾਮ 6.30 ਵਜੇ ਦੇ ਕਰੀਬ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇੱਕ ਕਾਰ ਦੀ ਸੀਮਿੰਟ ਨਾਲ ਭਰੇ ਟਰੱਕ ਦੀ ਆਹਮੋ - ਸਾਹਮਣੇ ਟੱਕਰ ਹੋ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ: ਸਤਲੁਜ ਦਰਿਆ 'ਚ ਡੁੱਬਣ ਕਰ ਕੇ ਬੱਚੇ ਦੀ ਮੌਤ, ਦੇਰ ਰਾਤ ਕੱਢੀ ਲਾਸ਼