ਜਲੰਧਰ 'ਚ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਇਮਾਰਤ 'ਚ ਫਸੇ ਕਈ ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ

photo

 

ਜਲੰਧਰ: ਜਲੰਧਰ ਦੇ ਮਾਡਲ ਟਾਊਨ 'ਚ ਇਕ ਰੈਸਟੋਰੈਂਟ ਦੀ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਰਵਾਨਾ ਹੋ ਗਈ। ਜਾਣਕਾਰੀ ਮੁਤਾਬਕ ਜਿਸ ਇਮਾਰਤ 'ਚ ਅੱਗ ਲੱਗੀ ਉਥੇ ਕਈ ਲੋਕ ਫਸੇ ਹੋਏ ਹਨ।

ਇਸ ਦੌਰਾਨ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ ਹੈ। ਬਚਾਅ ਕਾਰਜ ਸ਼ੁਰੂ ਕਰ ਦਿਤਾ ਗਿਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।