ਹੁਸ਼ਿਆਰਪੁਰ ਦੇ ਨੌਜਵਾਨ ਨੇ ਵਧਾਇਆ ਪੰਜਾਬ ਦਾ ਮਾਣ, ਅਮਰੀਕੀ ਫ਼ੌਜ 'ਚ ਹੋਇਆ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

20 ਸਾਲਾ ਜਸ਼ਨ ਸੰਘਾ ਅਮਰੀਕੀ ਫ਼ੌਜ ਵਿਚ ਭਰਤੀ ਹੋਣ ਵਾਲਾ ਬਣਿਆ ਸਭ ਤੋਂ ਛੋਟਾ ਨੌਜਵਾਨ ਪੰਜਾਬੀ

photo

 

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੁੱਗੋਵਾਲ ਦੇ ਨੌਜਵਾਨ ਨੇ ਵਿਦੇਸ਼ ਵਿਚ  ਪੰਜਾਬ ਦਾ ਮਾਣ ਵਧਾਇਆ ਹੈ। 20 ਸਾਲਾ ਨੌਜਵਾਨ ਅਮਰੀਕਾ ਦੀ ਫ਼ੌਜ ਵਿਚ ਭਰਤੀ ਹੋਇਆ ਹੈ। 20 ਸਾਲਾ ਜਸ਼ਨ ਸੰਘਾ ਅਮਰੀਕੀ ਫ਼ੌਜ ਵਿਚ ਭਰਤੀ ਹੋਣ ਵਾਲਾ ਸਭ ਤੋਂ ਛੋਟਾ ਨੌਜਵਾਨ ਪੰਜਾਬੀ ਹੈ।

ਇਹ ਵੀ ਪੜ੍ਹੋ: ਮੋਗਾ 'ਚ ਟਰੱਕ ਤੇ ਕਾਰ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਹੋਈ ਮੌਤ

ਜਸ਼ਨ ਸੰਘਾ ਦੇ ਪਿਤਾ ਗੁਰਜੀਤ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਛੇ ਸਾਲ ਪਹਿਲਾਂ ਹੀ ਅਮਰੀਕਾ ਆਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੂਬੇਦਾਰ ਸਾਧੂ ਸਿੰਘ ਵੀ ਭਾਰਤੀ ਫ਼ੌਜ ਵਿਚ ਸਨ। ਜਿਸ ਕਾਰਨ ਪੋਤਾ ਸ਼ੁਰੂ ਤੋਂ ਹੀ ਫ਼ੌਜੀ ਜਵਾਨਾਂ ਦੀਆਂ ਕਹਾਣੀਆਂ ਸੁਣਦਾ ਹੋਇਆ ਵੱਡਾ ਹੋਇਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 20 ਸਾਲਾ ਲੜਕੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ  

ਉਨ੍ਹਾਂ ਦੱਸਿਆ ਕਿ ਉਹ ਭਾਰਤੀ ਫ਼ੌਜ ਵਿਚ ਤਾਂ ਭਰਤੀ ਨਾ ਹੋ ਸਕਿਆ ਪ੍ਰੰਤੂ ਅਮਰੀਕੀ ਫ਼ੌਜ ਵਿਚ ਭਰਤੀ ਹੋ ਕੇ ਉਸ ਨੇ ਫ਼ੌਜੀ ਬਣਨ ਦਾ ਸੁਪਨਾ ਪੂਰਾ ਕਰ ਲਿਆ। ਉਨ੍ਹਾਂ ਦੱਸਿਆ ਕਿ ਇੱਥੇ ਪਹੁੰਚ ਕੇ ਉਸ ਨੇ ਪਹਿਲਾਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਅਤੇ ਅਮਰੀਕੀ ਫ਼ੌਜ ਵਿਚ ਭਰਤੀ ਹੋਣ ਵਾਲੀ ਪਹਿਲੀ ਪ੍ਰੀਖਿਆ ਵਿਚ ਹੀ ਉਹ ਪਾਸ ਹੋ ਗਿਆ।