ਦੋ ਮੋਟਰਸਾਈਕਲਾਂ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ

File Photo

ਤਰਨਤਾਰਨ - ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸਮਾਇਲ ਸਿੰਘ (14) ਪੁੱਤਰ ਸਿਕੰਦਰ ਸਿੰਘ ਪਿੰਡ ਨੌਰੰਗਾਬਾਦ ਜ਼ਿਲ੍ਹਾ ਤਰਨਤਾਰਨ ਅਤੇ ਅਕਾਸ਼ਦੀਪ ਸਿੰਘ (18) ਪੁੱਤਰ ਸਤਪਾਲ ਸਿੰਘ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਨੌਜਵਾਨਾਂ ਦੇ ਮੋਟਰਸਾਈਕਲਾਂ ਦੀ ਬੀਤੀ ਦੇਰ ਰਾਤ ਪਿੰਡ ਧਾਰੜ ਨਜ਼ਦੀਕ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਦੌਰਾਨ ਦੋਹਾਂ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ, ਟੱਕਰ ਇਨ੍ਹੀਂ ਭਿਆਨਕ ਸੀ ਕਿ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਮਾਇਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ ਅਤੇ ਇਸ ਦਾ ਜਨਮ ਵੀ ਇਸ ਦੇ ਪਿਤਾ ਸਿੰਕਦਰ ਸਿੰਘ ਦੀ ਮੌਤ ਤੋਂ ਛੇ ਮਹੀਨੇ ਬਾਅਦ ਦਾ ਦੱਸਿਆ ਜਾ ਰਿਹਾ ਹੈ ਅਤੇ ਮ੍ਰਿਤਕ ਅਕਾਸ਼ਦੀਪ ਸਿੰਘ ਹੋਰੀਂ ਦੋ ਭਰਾ ਸਨ। ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਕਸਬਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।