ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ਬੀਜੇਪੀ ਨੇ 3 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਜਾਣੋ ਮਨਪ੍ਰੀਤ ਬਾਦਲ ਕਿੱਥੋ ਲੜਨਗੇ ਚੋਣ
ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ।
BJP has released the list of 3 candidates for the Punjab by-elections
ਚੰਡੀਗੜ੍ਹ: ਬੀਜੇਪੀ ਨੇ ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਬੀਜੇਪੀ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਲੜਨਗੇ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
pic
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਨਸ਼ਾਂਤ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।