ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਦਿੱਤੀ ਟਿਕਟ
Congress has released the list of candidates for the by-elections
ਚੰਡੀਗੜ੍ਹ: ਪੰਜਾਬ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਉਥੇ ਹੀ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਤਿੰਦਰ ਕੌਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਦਿੱਤੀ ਹੈ। ਕਾਂਗਰਸ ਨੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।