Punjab News: ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
Punjab News: ਬਰਨਾਲਾ ਤੋਂ ਜ਼ਿਮਨੀ ਚੋਣ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਸੀ ਗੁਰਦੀਪ ਬਾਠ
Gurdeep Singh Bath announced his resignation from the post of Chairman of District Planning Board Barnala
Punjab News: Punjab News- ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਠ ਵਲੋਂ ਦਿੱਤੇ ਅਸਤੀਫ਼ੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਨੇ ਹੁਣ ਆਪਣਾ ਮਨ ਆਜ਼ਾਦ ਤੌਰ 'ਤੇ ਚੋਣ ਲੜਨ ਲਈ ਬਣਾ ਲਿਆ ਹੈ।