Patti News: ਮਹਿਲਾ ਪੰਚਾਇਤ ਮੈਂਬਰ ਦੀ ਗੋਲੀ ਲੱਗਣ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਵੀ ਹੋਇਆ ਜ਼ਖ਼ਮੀ

Patti Woman Panchayat member dies of gunshot News

Patti Woman Panchayat member dies of gunshot News: ਤਰਨਤਾਰਨ ਦੇ ਪੱਟੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਪਿੰਡ ਧਗਾਨਾ ਵਿਚ ਮਹਿਲਾ ਪੰਚਾਇਤ ਮੈਂਬਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ ਪਤਨੀ ਦੇਵਿੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲੀ। ਗੋਲੀ ਮਹਿਲਾ ਪੰਚਾਇਤ ਮੈਂਬਰ ਨੂੰ ਲੱਗੀ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਸਾਬਕਾ ਸਰਪੰਚ ਦੇ ਲੜਕੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ।  ਇਸ ਦੌਰਾਨ ਦੋ ਹੋਰ ਜ਼ਖ਼ਮੀ ਹੋਏ ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਗੁਰਵੇਲ ਸਿੰਘ ਤੇ ਦਿਲਬਾਗ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਗਾਨਾ ਵਜੋਂ ਹੋਈ ਹੈ।

ਇਸ ਮੌਕੇ ਥਾਣਾ ਮੁਖੀ ਨੇ ਦੱਸਿਆ ਕੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ।