ਹੈਪੀ ਪੀਐਚਡੀ ਸਿਰਫ ਇਕ ਮੋਹਰਾ : ਮੁੱਖ ਮੰਤਰੀ
ਅੰਮ੍ਰਿਤਸਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗਰਮਜੋਸ਼ੀ ਨਾਲ ਕੰਮ ਕੀਤਾ ਜਾ
ਚੰਡੀਗੜ੍ਹ (ਸ.ਸ.ਸ) : ਅੰਮ੍ਰਿਤਸਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਗਰਮਜੋਸ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੁਲਿਸ ਵੱਲੋਂ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਹੈਂਡ ਗ੍ਰਨੇਡ ਹਮਲੇ ਦੇ ਪਿੱਛੇ ਆਈ.ਐਸ.ਆਈ. ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਹਰਮੀਤ ਸਿੰਘ ਪੀ.ਐਚ.ਡੀ. ਦੀ ਸਾਜਿਸ਼ ਦਾ ਖੁਲਾਸਾ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਬੰਬ ਧਮਾਕਾ ਅੱਤਵਾਦੀ ਹਮਲਾ ਹੈ, ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਦੀ ਸਾਜਿਸ਼ ਆਈ.ਐਸ.ਆਈ. ਨੇ ਰਚੀ ਸੀ ਅਤੇ ਕਿਹਾ ਕਿ ਹਰਮੀਤ ਸਿੰਘ ਪੀਐਚਡੀ ਉਰਫ ਹੈਪੀ ਸਿਰਫ਼ ਇਕ ਮੋਹਰਾ ਹੈ ਜਿਸਦਾ ਇਸਤੇਮਾਲ ਆਈ.ਐਸ.ਆਈ. ਵੱਲੋਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਹਰਮੀਤ ਸਿੰਘ ਪੀ. ਐੱਚ. ਡੀ. ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੀ. ਐੱਚ. ਡੀ. ਕਰਦਾ ਸੀ। ਪੀ. ਐੱਚ. ਡੀ. ਕਰਦੇ ਹੀ ਉਹ ਅੰਮ੍ਰਿਤਸਰ 'ਚੋਂ ਗਾਇਬ ਹੋ ਗਿਆ। ਜਿਸ ਤੋਂ ਬਾਅਦ ਉਹ ਲਖਬੀਰ ਸਿੰਘ ਰੋਡੇ ਦੇ ਸੰਪਰਕ 'ਚ ਆਇਆ। ਲਖਬੀਰ ਸਿੰਘ ਰੋਡੇ ਦੇ ਸੰਪਰਕ 'ਚ ਆਉਣ ਤੋਂ ਬਾਅਦ ਏਜੰਸੀਆਂ ਨੂੰ ਪਤਾ ਲੱਗਿਆ ਕਿ ਹਰਮੀਤ ਸਿੰਘ ਪਾਕਿਸਤਾਨ 'ਚ ਹੈ। ਦੱਸ ਦੇਈਏ ਕਿ ਹਰਮੀਤ ਸਿੰਘ ਦਾ ਨਾਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਹੈ। ਉਹ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ। ਉਸ ਨੇ ਕੇ. ਐੱਲ. ਐੱਫ. ਦੀ ਕਮਾਨ ਸੰਭਾਲੀ ਹੋਈ ਹੈ ਅਤੇ ਇਸ ਸਮੇਂ ਪਾਕਿਸਤਾਨ 'ਚ ਪਨਾਹ ਲਈ ਹੋਈ ਹੈ।