ਭਾਰਤ ਸਰਕਾਰ ਬਣਾਏਗੀ ਕਰਤਾਰਪੁਰ ਲਾਂਘਾ, ਗੁਰਧਾਮਾਂ ਦੇ ਦਰਸ਼ਨਾਂ ਲਈ ਚਲੇਗੀ ਰੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸਮੇਂ ਦੀ ਵੱਡੀ ਖਬਰ, ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਸਿਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕਰਤਾਰਪੁਰ ਸਾਹਿਬ...

Narendra Modi with Arun Jaitley

ਚੰਡੀਗੜ੍ਹ (ਸ.ਸ.ਸ) : ਇਸ ਸਮੇਂ ਦੀ ਵੱਡੀ ਖਬਰ, ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮੇਂ ਸਿਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਵਾਉਣ ਲਈ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਅੱਜ ਅਹਿਮ ਫੈਸਲਾ ਲਿਆ ਗਿਆ। ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਖੋਲਣ ਬਾਰੇ ਗੱਲ ਕਰੇਗੀ ਅਤੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਤਕ ਰਸਤਾ ਬਣਾਉਣ ਦਾ ਕੰਮ ਵੀ ਭਾਰਤ  ਸਰਕਾਰ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੱਜ ਦੀ ਬੈਠਕ ਵਿਚ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰ ਧਾਮਾਂ ਦੇ ਦਰਸ਼ਨਾਂ ਲਈ ਖਾਸ ਰੇਲ ਵੀ ਚਲਾਈ ਜਾਵੇਗੀ। ਦੱਸ ਦੇਈਏ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਲਈ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ ਕਰ ਰਹੀ ਹੈ ਅਤੇ ਅੱਜ ਦੀ ਕੈਬਿਨੇਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਸਿੱਖ ਕੌਮ ਦੀ ਉਮੀਦ ਅਤੇ ਸੂਬਾ ਸਰਕਾਰ ਦੀ ਅਪੀਲ ਪੂਰੀ ਹੁੰਦੀ ਨਜ਼ਰ ਆ ਰਹੀ ਹੈ।