ਆਰਥਕ ਤੰਗੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਆਰਥਕ ਤੰਗੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

image

ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਦਰਸ਼ਨ ਸਿੰਘ ਚੌਹਾਨ): ਗ਼ੁਰਬਤ ਦੇ ਝੰਬੇ ਪਿੰਡ ਚੀਮਾਂ ਦੇ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੇ ਕਰੀਬ ਸਵਾ ਮਹੀਨੇ ਪਹਿਲਾਂ ਅਪਣੀ ਲੜਕੀ ਦਾ ਵਿਆਹ ਕੀਤਾ ਸੀ। ਇੱਥੇ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਦਸਿਆ ਕਿ ਬਹਾਦਰ ਸਿੰਘ (43) ਵਾਸੀ ਚੀਮਾ ਨੇ ਆਰਥਕ ਤੰਗੀ ਕਾਰਨ 14 ਨਵੰਬਰ ਨੂੰ ਜ਼ਹਿਰੀਲੀ ਵਸਤੂ ਨਿਗਲ ਲਈ ਸੀ। ਪਰਵਾਰ ਵਲੋਂ ਉਸ ਨੂੰ ਇਲਾਜ ਲਈ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਲੇਕਿਨ ਬਹਾਦਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿਤਾ ਗਿਆ ਸੀ। ਜਿਥੇ ਅੱਜ ਬਹਾਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਬਹਾਦਰ ਸਿੰਘ ਨੇ ਸਵਾ ਕੁ ਮਹੀਨਾ ਪਹਿਲਾਂ ਅਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।