ਬਟਾਲਾ ਵਿਖੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਚਾਲਕ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਰ ਰਾਤ ਕਾਰ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ

Tragic road accident at Batala

ਬਟਾਲਾ: ਬੀਤੀ ਰਾਤ ਸਥਾਨਕ ਬਟਾਲਾ-ਕਾਦੀਆਂ ਰੋਡ ਦੇ ਨੇੜਲੇ ਪਿੰਡ ਕੋਟਲਾ ਮੂਸਾ ਮੋੜ ਵਿਖੇ ਇਕ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਕਾਰ ਚਾਲਕ ਮਨਜਿੰਦਰ ਸਿੰਘ (43) ਪੁੱਤਰ ਚਰਨ ਸਿੰਘ ਵਾਸੀ ਪਿੰਡ ਭਾਮੜੀ ਹਾਲ, ਬਟਾਲਾ ਅਪਣੀ ਕਾਰ ਵਿਚ ਸਵਾਰ ਹੋ ਕੇ ਅਪਣੇ ਪਿੰਡ ਭਾਮੜੀ ਤੋਂ ਬਟਾਲਾ ਨੂੰ ਜਾ ਰਿਹਾ ਸੀ।

ਜਦੋਂ ਉਹ ਪਿੰਡ ਕੋਟਲਾ ਮੂਸਾ ਨੇੜੇ ਪਹੁੰਚਿਆ ਤਾਂ ਅੱਗੇ ਤੋਂ ਆ ਰਹੇ ਇਕ ਟਰੱਕ ਨਾਲ ਕਾਰ ਦੀ ਭਿਆਨਕ ਟੱਕਰ ਹੋਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਟਰੱਕ ਦੇ ਹੇਠਾਂ ਜਾ ਵੜੀ। ਇਸ ਦਰਦਨਾਕ ਹਾਦਸੇ ਵਿਚ ਕਾਰ ਚਾਲਕ ਦੀ ਮੌਤ ਹੋ ਗਈ।