ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਏਜੰਸੀ

ਖ਼ਬਰਾਂ, ਪੰਜਾਬ

24 ਦਸੰਬਰ ਨੂੰ ਪੈਣਗੀਆਂ ਵੋਟਾਂ, 27 ਨੂੰ ਆਉਣਗੇ ਨਤੀਜੇ

s k srivastava

ਚੋਣ ਕਮਿਸ਼ਨ ਵਲੋਂ ਤਿਆਰ ਐਪ ਰਹੀ ਲਈ ਜਾ ਸਕਦੀ ਹੈ ਜਾਣਕਾਰੀ 

ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਮੁੱਖ ਚੋਣ ਅਧਿਕਾਰੀ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 27 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

ਚੋਣ ਪ੍ਰੋਗਰਾਮ ਜਾਰੀ ਹੋਣ ਤੋਂ ਬਾਅਦ ਅੱਜ ਤੋਂ ਸ਼ਹਿਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।  ਸ੍ਰੀਵਾਸਤਵ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ 27 ਨਵੰਬਰ ਤੋਂ 4 ਦਸੰਬਰ ਤੱਕ ਚੱਲੇਗੀ ਅਤੇ ਉਮੀਦਵਾਰ 2 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਇਸ ਵਾਰ ਚੋਣ ਕਮਿਸ਼ਨ ਨੇ ਮੋਬਾਈਲ ਐਪ ਤਿਆਰ ਕੀਤੀ ਹੈ। ਵੋਟਰ ਇਸ ਐਪ ਰਾਹੀਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਇਸ ਦੇ ਨਾਲ ਹੀ ਕਮਿਸ਼ਨ ਚੋਣਾਂ ਲਈ ਕੰਟਰੋਲ ਰੂਮ ਵੀ ਸਥਾਪਿਤ ਕਰੇਗਾ।