ਮੁੱਖ ਮੰਤਰੀ ਚੰਨੀ ਨੇ ਆਟੋ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ, ਚਲਾਨਾਂ ਦੇ ਜੁਰਮਾਨੇ ਹੋਣਗੇ ਮੁਆਫ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਰਵਿੰਦ ਕੇਜਰੀਵਾਲ ਤੇ ਆਟੋ ਯੂਨੀਅਨ ਦੀ ਮੁਲਾਕਾਤ ਤੋਂ ਪਹਿਲਾਂ ਦਿੱਤੀ ਵੱਡੀ ਰਾਹਤ

CM Channi

 

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਜਰੀਵਾਲ ਤੇ ਆਟੋ ਯੂਨੀਅਨ ਦੀ ਮੁਲਾਕਾਤ ਤੋਂ ਪਹਿਲਾਂ  ਆਟੋ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ ਦਿੱਤੀ ਹੈ। ਕਾਂਗਰਸ ਦੀ ਰੈਲੀ 'ਚ ਸ਼ਾਮਲ ਹੋਣ ਲਈ ਲੁਧਿਆਣਾ ਪੁੱਜੇ ਮੁੱਖ ਮੰਤਰੀ ਚੰਨੀ ਗਿੱਲ ਰੋਡ 'ਤੇ ਰੁਕੇ, ਜਿੱਥੇ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਗਿਣਵਾਈਆਂ।

 

 

ਉਨ੍ਹਾਂ ਨੇ ਮੁੱਖ ਤੌਰ 'ਤੇ ਚਲਾਨ ਕੱਟਣ ਦਾ ਮੁੱਦਾ ਚੁੱਕਿਆ, ਜਿਸ ਤਹਿਤ ਭਾਰੀ ਜੁਰਮਾਨੇ ਦੇਣ ਲਈ ਉਨ੍ਹਾਂ ਨੂੰ ਕਰਜ਼ਾ ਚੁੱਕਣਾ ਪੈ ਰਿਹਾ ਹੈ ਅਤੇ ਕਰਜ਼ੇ ਦੀ ਵਾਪਸੀ ਲਈ ਆਟੋ ਵੇਚਣ ਦੀ ਨੌਬਤ ਤੱਕ ਆ ਜਾਂਦੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਨੇ ਹੁਣ ਤੱਕ ਦੇ ਸਾਰੇ ਚਲਾਨਾਂ ਦੇ ਜੁਰਮਾਨੇ ਮੁਆਫ਼ ਕਰਨ ਦਾ ਐਲਾਨ ਕੀਤਾ।

 

ਮੁੱਖ ਮੰਤਰੀ ਨੇ ਆਟੋ ਚਾਲਕਾਂ ਲਈ  ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁਰਾਣੇ ਜੁਰਮਾਨੇ ਸਿਰਫ਼ ਇੱਕ ਰੁਪਏ ਅਦਾ ਕਰਕੇ ਮੁਆਫ਼ ਕੀਤੇ ਜਾਣਗੇ । ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਟੋ ਚਾਲਕਾਂ ‘ਤੇ ਪੁਲਿਸ ਦਾ ਡੰਡਾ ਨਾ ਚੱਲੇ। ਇਸ ਦੇ ਲਈ ਉਨ੍ਹਾਂ ਨੂੰ ਵਿਸ਼ੇਸ਼ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।