ਜਲੰਧਰ 'ਚ ਨੌਜਵਾਨ 'ਤੇ ਚੱਲੀ ਗੋਲੀ, ਖੁਦ ਕਾਰ ਚਲਾ ਕੇ ਪਹੁੰਚਿਆ ਹਸਪਤਾਲ
ਇਸ ਗੋਲੀਬਾਰੀ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸੰਜੀਵਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
firing
ਜਲੰਧਰ : ਜਲੰਧਰ ਸ਼ਹਿਰ 'ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸੰਜੀਵਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰ ਕੁਲਦੀਪ ਅਨੁਸਾਰ ਨੌਜਵਾਨ ਦਾ ਨਾਂ ਅਮਰਿੰਦਰ ਸਿੰਘ ਹੈ ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ।
ਦੱਸਿਆ ਜਾਂਦਾ ਹੈ ਕਿ ਗੋਲੀ ਲੱਗਣ ਦੇ ਬਾਵਜੂਦ ਨੌਜਵਾਨ ਨੇ ਖੁਦ ਹੀ ਕਾਰ ਚਲਾ ਕੇ ਹਸਪਤਾਲ ਪਹੁੰਚਾਇਆ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।