ਪੰਜਾਬ ਅਤੇ UP ਚੋਣਾਂ 'ਤੇ ਮੰਥਨ ਲਈ ਕਾਂਗਰਸ ਦੀ ਅਹਿਮ ਬੈਠਕ, CM ਚੰਨੀ ਤੇ ਸਿੱਧੂ ਪਹੁੰਚੇ ਦਿੱਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ

Important meeting of Congress on Punjab and UP Assembly elections

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ। ਇੱਥੇ ਉਹਨਾਂ ਦੀ ਪ੍ਰਿਯੰਕਾ ਗਾਂਧੀ ਨਾਲ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਥਨ ਹੋ ਰਿਹਾ ਹੈ।

ਇਸ ਮੀਟਿੰਗ ਲਈ ਪੰਜ ਸੂਬਿਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਸਾਢੇ ਤਿੰਨ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ਵਿਚ ਦਿੱਲੀ ਵਿਚ ਚੋਣ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।