ਮੁਹਾਲੀ ਨਰਸ ਕਤਲ ਮਾਮਲੇ ’ਚ ਖੁਲਾਸਾ: ਮੁਅੱਤਲ ASI ਰਸ਼ਪ੍ਰੀਤ ਸਿੰਘ ਮੁਲਜ਼ਮ ਵਜੋਂ ਨਾਮਜ਼ਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੂੰ CCTV ਫੁਟੇਜ ਅਤੇ ਕਾਲ ਰਿਕਾਰਡਿੰਗ ਤੋਂ ਮਿਲੇ ਅਹਿਮ ਸੁਰਾਗ

Dismissed ASI Nominated in Mohali Nurse Murder Case

 

ਮੁਹਾਲੀ: ਸੋਹਾਣਾ ਵਿਚ ਹੋਏ ਨਰਸ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਅਤੇ ਕਾਲ ਰਿਕਾਰਡਿੰਗ ਤੋਂ ਅਹਿਮ ਸੁਰਾਗ ਮਿਲੇ ਹਨ। ਡੀਐਸਪੀ ਹਰਸਿਮਰਨ ਬੱਲ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ। ਉਹਨਾਂ ਦੱਸਿਆ ਕਿ ਅਬੋਹਰ ਦੀ ਰਹਿਣ ਵਾਲੀ ਨਸੀਬ ਕੌਰ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮਾਮਲੇ ਵਿਚ ਬਰਖ਼ਾਸਤ ਪੁਲਿਸ ਮੁਲਾਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਏਐਸਆਈ ਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਡੀਐਸਪੀ ਹਰਸਿਮਰਨ ਬੱਲ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਮ੍ਰਿਤਕ ਦਾ ਮੋਬਾਈਲ ਡਾਟਾ ਬਰਾਮਦ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਪੰਚਕੂਲਾ ਦੇ ਨਿੱਜੀ ਹਸਪਤਾਲ ਵਿਚ ਕੰਮ ਕਰ ਰਹੀ ਨਰਸ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਸੀ। ਪੁਲਿਸ ਨੇ ਸੋਹਾਣਾ ਦੀ ਪੰਚਾਇਤੀ ਜ਼ਮੀਨ ’ਤੇ ਰੱਖੇ ਬੈਂਚ ਤੋਂ ਲੜਕੀ ਦੀ ਲਾਸ਼ ਬਰਾਮਦ ਕੀਤੀਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ, ਜਿਸ ਵਿਚ ਦੇਖਿਆ ਗਿਆ ਕਿ ਇਕ ਨੌਜਵਾਨ ਲਾਸ਼ ਨੂੰ ਬੈਂਚ ਉੱਤੇ ਰੱਖ ਕੇ ਚਲਾ ਜਾਂਦਾ ਹੈ।