Punjab News: ਸੁਲਤਾਨਪੁਰ ਲੋਧੀ ਵਿਖੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਏਜੰਸੀ

ਖ਼ਬਰਾਂ, ਪੰਜਾਬ

Punjab News: ਭਾਜਪਾ ਯੁਵਾ ਮੋਰਚਾ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ ਮ੍ਰਿਤਕ

At Sultanpur Lodhi, a young man was killed with sharp weapons due to an old grudge

 

Punjab News:   ਸੁਲਤਾਨਪੁਰ ਲੋਧੀ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ। 

ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ, ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਅਤੇ ਪੰਜ ਛੇ ਨੌਜਵਾਨਾਂ ਉੱਤੇ ਕਤਲ ਕਰਨ ਦੇ ਇਲਜ਼ਾਮ ਲੱਗ ਰਹੇ ਹਨ। 

ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। 

ਉਧਰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿਚ ਚੀਕ ਚਿਹਾੜਾ ਪੈ ਗਿਆ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।  ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। 

ਉੱਥੇ ਹੀ ਮੌਕੇ ਤੇ ਵੱਡੀ ਗਿਣਤੀ ਦੇ ਵਿਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।