Firozpur News: ਫਿਰੋਜ਼ਪੁਰ ਵਿਚ 50 ਕਿਲੋ ਹੈਰੋਇਨ ਬਰਾਮਦ, 250 ਕਰੋੜ ਤੋਂ ਜ਼ਿਆਦਾ ਦੱਸੀ ਜਾ ਰਹੀ ਕੀਮਤ
Firozpur News: ਪੁਲਿਸ ਨੇ ਨਸ਼ਾ ਤਸਕਰ ਵੀ ਕੀਤਾ ਕਾਬੂ
50 kg heroin seized in Firozpur News
50 kg heroin seized in Firozpur News: ਐਂਟੀ ਨਾਰਕੋਟਿਕ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਵੱਡੀ ਕਾਰਵਾਈ ਕਰਦੇ ਹੋਏ ਸਫ਼ਲਤ ਹਾਸਲ ਕੀਤਾ ਹੈ। ਪਾਕਿਸਤਾਨ ਤੋਂ ਮੰਗਵਾਈ 50 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।
ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਅਨੁਸਾਰ ਮਮਦੋਟ ਦੇ ਰਹਿਣ ਵਾਲਾ ਨਸ਼ਾ ਤਸਕਰ ਕਾਰ ਰਾਹੀਂ ਹੈਰੋਇਨ ਦੀ ਇਹ ਵੱਡੀ ਖੇਪ ਲੈ ਕੇ ਫਿਰੋਜ਼ਪੁਰ ਵੱਲ ਨੂੰ ਆ ਰਿਹਾ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ।