ਲੁਧਿਆਣਾ ਪੂਰਬੀ ਦੇ ਵਿਧਾਇਕ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਲੰਬੇ ਸਮੇਂ ਤੋਂ ਬਿਮਾਰ ਸਨ ਬਲਵੀਰ ਸਿੰਘ ਗਰੇਵਾਲ
Daljit Singh Grewal Bhola Father Death News: ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਪਿਤਾ ਦਾ ਅੱਜ ਸਵੇਰੇ 9 ਵਜੇ ਦਿਹਾਂਤ ਹੋ ਗਿਆ। ਗਰੇਵਾਲ ਦੇ 85 ਸਾਲਾ ਪਿਤਾ ਸਰਦਾਰ ਬਲਵੀਰ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਹੋਰ ਰਾਜਨੀਤਿਕ ਹਸਤੀਆਂ ਨੇ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਦਲਜੀਤ ਸਿੰਘ ਗਰੇਵਾਲ "ਭੋਲਾ" ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਪਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਵੱਡੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
ਰਿਪੋਰਟਾਂ ਅਨੁਸਾਰ, ਬਲਵੀਰ ਸਿੰਘ ਗਰੇਵਾਲ ਕੁਝ ਸਮੇਂ ਤੋਂ ਬਿਮਾਰ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਵਾਈ ਲੈਣ ਤੋਂ ਬਾਅਦ ਕੱਲ੍ਹ ਡੀਐਮਸੀ (ਦਯਾਨੰਦ ਮੈਡੀਕਲ ਕਾਲਜ) ਲਿਆਂਦਾ ਗਿਆ ਸੀ ਪਰ ਉਹ ਅੱਜ ਸਵੇਰੇ ਜ਼ਿੰਦਗੀ ਦੀ ਲੜਾਈ ਹਾਰ ਗਏ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਅੰਤਿਮ ਸਸਕਾਰ ਕੱਲ੍ਹ, 23 ਨਵੰਬਰ ਨੂੰ ਸਵੇਰੇ 11 ਵਜੇ ਗਊਘਾਟ ਸ਼ਮਸ਼ਾਨਘਾਟ ਵਿਖੇ ਹੋਵੇਗਾ।