ਬਟਾਲਾ ਦੇ SDM ਨੂੰ 50 ਹਜ਼ਾਰ ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਿਹਾਇਸ਼ ਤੋਂ ਸਾਢੇ 13 ਲੱਖ ਹੋਰ ਹੋਏ ਬਰਾਮਦ

SDM Vikramjit Singh of Batala Vigilance News

SDM Vikramjit Singh of Batala Vigilance News: ਵਿਜੀਲੈਂਸ ਨੇ ਦੇਰ ਰਾਤ ਬਟਾਲਾ ਦੇ ਐਸਡੀਐਮ ਵਿਕਰਮਜੀਤ ਸਿੰਘ ਦੇ ਘਰ ਛਾਪਾ ਮਾਰਿਆ। ਟੀਮ ਨੇ ਐਸਡੀਐਮ ਤੋਂ ਰਾਤ 12:30 ਵਜੇ ਤੱਕ ਪੁੱਛਗਿੱਛ ਕੀਤੀ। ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਐਸ.ਡੀ.ਐਮ.ਦੀ ਸਰਕਾਰੀ ਰਿਹਾਇਸ਼ ਬਟਾਲਾ 'ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। 

ਐਸਡੀਐਮ ਨੂੰ ਲਿਜਾਣ ਤੋਂ ਪਹਿਲਾਂ ਟੀਮ ਨੇ ਉਸ ਦੀ ਸਰਕਾਰੀ ਰਿਹਾਇਸ਼ ਨੂੰ ਸੀਲ ਕਰ ਦਿੱਤਾ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਐਸਡੀਐਮ ਕਮ ਕਮਿਸ਼ਨਰ ਬਟਾਲਾ ਵਿਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।  ਹੋਰ ਤਲਾਸ਼ੀ ਲੈਣ 'ਤੇ 13,50,000/- ਰੁਪਏ ਦੀ ਬੇਹਿਸਾਬੀ ਰਕਮ ਵੀ ਬਰਾਮਦ ਕੀਤੀ ਗਈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਐਸਡੀਐਮ ਨੂੰ ਮਾਨਯੋਗ ਅਦਾਲਤ ਚ ਪੇਸ਼ ਕੀਤਾ ਜਾਵੇਗਾ।