ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਰਾਹੁਲ ਦੇ ਵਾਅਦੇ ਝੂਠੇ ਅਤੇ ਫ਼ਰਜ਼ੀ : ਬ੍ਰਹਮਪੁਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ.........

Ranjit Singh Brahmpura

ਚੰਡੀਗੜ੍ਹ (ਨੀਲ): ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਹੈ ਕਿ ਸੂਬੇ ਵਿਚ ਅਪਣੇ ਕਰੀਬ 2 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।  ਇਕ ਪ੍ਰੈਸ ਬਿਆਨ ਰਾਹੀਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਦੋਹਰੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਪਰਵਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਬਾਰੇ ਲੋਕਾਂ ਨੂੰ ਸਿਰਫ਼ ਮੂਰਖ਼ ਬਣਾ ਰਿਹਾ ਹੈ

ਜਿਸ ਨਾਲ ਕੇਵਲ ਝੂਠ ਮਾਰ ਕੇ ਵੋਟਾਂ ਲਈਆਂ ਜਾ ਸਕਣ।  ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਚ ਫਰਜ਼ੀ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਰਾਹੁਲ ਗਾਂਧੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਕਦੋਂ ਮੁਆਫ਼ ਕੀਤੇ ਜਾਣਗੇ। ਬ੍ਰਹਮਪੁਰਾ ਨੇ ਰਾਹੁਲ ਗਾਂਧੀ ਨੂੰ ਇਹ ਵੀ ਸੁਝਾਅ ਵੀ ਦਿਤਾ ਕਿ ਉਹ ਦੇਸ਼ ਦੇ ਦੂਜੇ ਹੋਰਨਾਂ ਸੂਬਿਆਂ ਵਿਚ ਸਿਰਫ਼ ਵੋਟਾਂ ਲੈਣ ਖਾਤਰ ਝੂਠੇ, ਫਰਜ਼ੀ ਅਤੇ ਗ਼ਲਤ ਵਾਅਦੇ ਨਾ ਕਰਨ ਜਿਸ ਨਾਲ ਦੇਸ਼ ਦਾ ਭਵਿੱਖ ਖ਼ਰਾਬ ਹੋਵੇ।

Related Stories