ਕਿਸਾਨਾਂ ਨੂੰ ਸਮਝਾਉਣ ਲਈ ਮੋਦੀ 25 ਦਸੰਬਰ ਨੂੰ ਕਰਨਗੇ ਗੱਲਬਾਤ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਸਮਝਾਉਣ ਲਈ ਮੋਦੀ 25 ਦਸੰਬਰ ਨੂੰ ਕਰਨਗੇ ਗੱਲਬਾਤ

image

ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਕਰਨਗੇ ਸੰਵਾਦ

ਨਵÄ ਦਿੱਲੀ, 21 ਦਸੰਬਰ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 27ਵੇਂ ਵੀ ਜਾਰੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਹੱਡ ਚੀਰਵÄ ਠੰਢ ਵਿਚ ਡਟੇ ਹੋਏ ਹਨ। 
ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਨੂੰ ਸਮਝਾਉਣ ਲਈ ਖ਼ੁਦ ਕਮਾਨ ਸੰਭਾਲਣ ਲਈ ਤਿਆਰ ਹਨ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ’ਤੇ ਮੋਦੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਬਾਬਤ ਭਾਜਪਾ ਪਾਰਟੀ ਨੇ ਜਾਣਕਾਰੀ ਦਿਤੀ। ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ 2500 ਥਾਵਾਂ ’ਤੇ ਕਿਸਾਨਾਂ ਨਾਲ ਸੰਵਾਦ ਦਾ ਆਯੋਜਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਭਾਜਪਾ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਪਾਰਟੀ ਨੇਤਾ ਰਾਧਾ ਮੋਹਨ ਸਿੰਘ ਨੇ ਇਕ ਵਰਚੁਅਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜਿੰਨਾ ਭਲਾ ਕੀਤਾ ਹੈ, ਜੇਕਰ ਪਹਿਲਾਂ ਹੁੰਦਾ ਤਾਂ ਕਿਸਾਨਾਂ ਦੀ ਸਥਿਤੀ ਹੋਰ ਵੀ ਵਧੀਆ ਹੁੰਦੀ।            (ਏਜੰਸੀ)