ਪਾਣੀ ਦੇ ਪਾਈਪ ਕੁਨੈਕਸ਼ਨ ਮਾਰਚ 2022 ਤਕ ਉਪਲੱਬਧ ਹੋਣਗੇ : ਕੈਪਟਨ ਅਮਰਿੰਦਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਪਾਣੀ ਦੇ ਪਾਈਪ ਕੁਨੈਕਸ਼ਨ ਮਾਰਚ 2022 ਤਕ ਉਪਲੱਬਧ ਹੋਣਗੇ : ਕੈਪਟਨ ਅਮਰਿੰਦਰ ਸਿੰਘ

image

ਚੰਡੀਗੜ੍ਹ, 21 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ 1634 ਪਿੰਡਾਂ ਦੇ ਵਸਨੀਕਾਂ ਨੂੰ ਅਗਲੇ ਇਕ ਸਾਲ ਅੰਦਰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ। ਸੂਬਾਈ ਜਲ ਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫ਼ਲੋਰਾਈਡ, ਆਰਸੈਨਿਕ ਤੇ ਹੋਰ ਭਾਰੀ ਤੱਤਾਂ ਨਾਲ ਪ੍ਰਭਾਵਿਤ ਪੰਜਾਬ ਦੇ ਅਜਿਹੇ ਸਾਰੇ ਪਿੰਡਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਨ ਲਈ ਵਚਨਬੱਧ ਹੈ ਜਿਸ ਲਈ ਸੂਬਾ ਸਰਕਾਰ ਛੋਟੇ ਸਮੇਂ ਅਤੇ ਲੰਮੇ ਸਮੇਂ ਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਾਸਲ ਕਰਨਾ ਹਰੇਕ ਵਿਅਕਤੀ ਦਾ ਮੁਢਲਾ ਹੱਕ ਹੈ, ਚਾਹੇ ਉਹ ਅਮੀਰ ਹੋਵੇ ਜਾਂ ਗ਼ਰੀਬ। ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
    ਸੂਬਾ ਸਰਕਾਰ ਦੇ ਬੁਲਾਰੇ ਨੇ ਅੱਗੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੇ ਕਦਮਾਂ ਉਤੇ ਪੰਜਾਬ ਸਰਕਾਰ 1191 ਕਰੋੜ ਰੁਪਏ ਖ਼ਰਚ ਕਰ ਰਹੀ ਹੈ। ਵਿਅਕਤੀਗਤ ਘਰਾਂ ਅਤੇ ਕਮਿਊਨਿਟੀ ਪੱਧਰ ਦੋਵਾਂ ਥਾਂਵਾਂ ਉਤੇ ਸਾਰੇ ਚੁੱਕੇ ਜਾਣ ਵਾਲੇ ਛੋਟੇ ਸਮੇਂ ਦੇ ਕਦਮ ਜੂਨ 2021 ਤਕ ਪੂਰੇ ਹੋਣ ਦੀ ਸੰਭਾਵਨਾ ਹੈ। ਲੰਮੇ ਸਮੇਂ ਦੇ ਕਦਮ ਜਿਨ੍ਹਾਂ ਵਿਚ ਨਹਿਰੀ ਪਾਣੀ ਆਧਾਰਿਤ ਨਵੀਆਂ ਸਕੀਮਾਂ ਅਤੇ ਆਰਸੈਨਿਕ ਤੇ ਆਇਰਨ ਰੋਕੂ ਪਲਾਂਟ ਸ਼ਾਮਲ ਹਨ, ਅਗਲੇ 2-3 ਸਾਲਾਂ ਵਿਚ ਪੂਰੇ ਹੋ ਜਾਣਗੇ।
   ਬੁਲਾਰੇ ਨੇ ਅੱਗੇ ਦਸਿਆ ਕਿ ਇਸ ਤੋਂ ਇਲਾਵਾ ਸੂਬੇ ਵਿਚ 35 ਲੱਖ ਪੇਂਡੂ ਘਰਾਂ ਨੂੰ ਜਲ ਜੀਵਨ ਮਿਸ਼ਨ ਤਹਿਤ ਮਾਰਚ 2022 ਤਕ ਪਾਈਪਾਂ ਰਾਹÄ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ। 22.63 ਲੱਖ ਪੇਂਡੂ ਘਰ ਪਹਿਲਾਂ ਹੀ ਸਕੀਮ ਤਹਿਤ ਕਵਰ ਹੋ ਚੁੱਕੇ ਹਨ ਜਦੋਂ ਕਿ ਤਿੰਨ ਜ਼ਿਲਿ੍ਹਆਂ ਐਸ.ਏ.ਐਸ. ਨਗਰ (ਮੁਹਾਲੀ), ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦੇ 100 ਫੀਸਦੀ ਘਰ ਕਵਰ ਹੋ ਚੁੱਕੇ ਹਨ।