ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਸਬੰਧੀ ਘਟਨਾ ਦੇ 72 ਘੰਟੇ ਬੀਤਣ 'ਤੇ ਵੀ ਨਹੀਂ ਦਰਜ ਹੋਇਆ ਮਾਮਲਾ

ਏਜੰਸੀ

ਖ਼ਬਰਾਂ, ਪੰਜਾਬ

ਕਤਲ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਅਸੀਂ ਆਪਣੀ ਜਾਂਚ ਬਾਰੇ ਜਲਦੀ ਹੀ ਅੰਤਰਿਮ ਰਿਪੋਰਟ ਪੇਸ਼ ਕਰਾਂਗੇ -ਪੁਲਿਸ ਕਮਿਸ਼ਨਰ ਸੁਖਚੈਨ ਗਿੱਲ

Golden Temple Lynching: No Case Filed 72 Hours On, Accused Unidentified

ਚੰਡੀਗੜ੍ਹ : ਸ੍ਰੀ ਹਰਿਮੰਦਰ ਸਾਹਿਬ ਵਿਖੇ ਕਥਿਤ ਤੌਰ 'ਤੇ ਬੇਅਦਬੀ ਦੀ ਕੋਸ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕੀਤੇ ਜਾਣ ਨੂੰ 72 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੰਜਾਬ ਪੁਲਿਸ ਅਜੇ ਤੱਕ ਉਸ ਵਿਅਕਤੀ ਦੀ ਪਛਾਣ ਨਹੀਂ ਕਰ ਸਕੀ ਹੈ ਅਤੇ ਨਾ ਕਿ ਕੋਈ ਮਾਮਲਾ ਦਰਜ ਕੀਤਾ ਗਿਆ ਹੈ।
ਘਟਨਾ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਦਾ ਟੀਚਾ ਹੁਣ ਡੀਐਨਏ ਟੈਸਟਿੰਗ ਰਾਹੀਂ ਵਿਅਕਤੀ ਦੀ ਪਛਾਣ ਕਰਨਾ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਗਿੱਲ ਨੇ ਕਿਹਾ, " ਡਾਟਾ ਦੇ ਅਧਾਰ 'ਤੇ ਵਿਅਕਤੀ ਦੇ ਫਿੰਗਰਪ੍ਰਿੰਟ ਦੀ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਡੀਐਨਏ ਟੈਸਟ ਕਰਵਾਉਣ ਦੀ ਯੋਜਨਾ ਬਣਾਈ ਹੈ। ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ। ਅਸੀਂ ਕਾਗਜ਼ 'ਤੇ ਉਸ ਦੇ ਫਿੰਗਰਪ੍ਰਿੰਟ ਲਏ ਹਨ ਅਤੇ ਅਜੇ ਵੀ ਕੋਸ਼ਿਸ਼ ਕਰਾਂਗੇ।

ਇਹ ਪੁੱਛੇ ਜਾਣ 'ਤੇ ਕਿ ਹੱਤਿਆ ਦੇ ਸਬੰਧ ਵਿਚ ਅਜੇ ਤੱਕ ਕੋਈ ਐਫਆਈਆਰ ਕਿਉਂ ਦਰਜ ਨਹੀਂ ਕੀਤੀ ਗਈ ਤਾਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਵਿਅਕਤੀ ਦੀ ਪਛਾਣ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਗਿੱਲ ਨੇ ਕਿਹਾ, "ਅਸੀਂ ਉਸ ਦੀ ਪਛਾਣ ਦਾ ਪਤਾ ਲਗਾਉਣਾ ਚਾਹੁੰਦੇ ਹਾਂ ਕਿਉਂਕਿ ਉਸ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਮੋਬਾਈਲ ਫੋਨ ਨਹੀਂ ਮਿਲਿਆ। ਕਿਉਂਕਿ ਅਸੀਂ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਹਾਂ, ਕਤਲ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਅਸੀਂ ਆਪਣੀ ਜਾਂਚ ਬਾਰੇ ਜਲਦੀ ਹੀ ਅੰਤਰਿਮ ਰਿਪੋਰਟ ਪੇਸ਼ ਕਰਾਂਗੇ।"

ਪੁਲਿਸ ਨੇ ਉਸ ਵਿਅਕਤੀ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ ਜੋ ਕਿ ਬੇਅਦਬੀ ਕਾਂਡ ਦਾ ਦੋਸ਼ੀ ਹੈ। ਪੁਲਿਸ ਨੇ ਕਥਿਤ ਤੌਰ 'ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਘੁੰਮਦੇ ਦੇਖੇ ਗਏ ਮੁਲਜ਼ਮਾਂ ਦੀਆਂ ਵੀਡੀਓ ਸਕੈਨ ਕਰਨ ਤੋਂ ਬਾਅਦ ਤਸਵੀਰਾਂ ਮੁੜ ਪ੍ਰਾਪਤ ਕੀਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਕਿਹਾ ਸੀ ਕਿ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ ਜੋ ਦੋ-ਤਿੰਨ ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਪੰਜਾਬ ਵਿੱਚ 24 ਘੰਟਿਆਂ ਦੇ ਅੰਦਰ-ਅੰਦਰ ਦੋ ਵਿਅਕਤੀਆਂ ਨੂੰ - ਹਰਿਮੰਦਰ ਸਾਹਿਬ ਅਤੇ ਕਪੂਰਥਲਾ ਜ਼ਿਲ੍ਹੇ ਵਿੱਚ - ਕਥਿਤ ਤੌਰ 'ਤੇ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕਪੂਰਥਲਾ ਕਾਂਡ ਚੋਰੀ ਦਾ ਮਾਮਲਾ ਜਾਪਦਾ ਹੈ ਨਾ ਕਿ ਬੇਅਦਬੀ ਦਾ।

ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦੀ ਇੱਕ ਲੜੀ ਮੁੱਖ ਮੁੱਦੇ ਵਜੋਂ ਉਭਰੀ ਸੀ ਉਥੇ ਹੀ ਹੁਣ ਇਨ੍ਹਾਂ ਘਟਨਾਵਾਂ ਨੇ ਚੋਣਾਂ ਦੇ ਸਮੇਂ ਸੂਬੇ ਵਿੱਚ ਤਣਾਅ ਪੈਦਾ ਕਰ ਦਿਤਾ ਹੈ।