iHRMS ਪੋਰਟਲ 'ਤੇ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਤਾਂ ਨਹੀਂ ਮਿਲੇਗੀ ਸੈਲਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਟੀਕਾਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

Corona Vaccination

ਚੰਡੀਗੜ੍ਹ: ਕੋਰੋਨਾ ਟੀਕਾਕਰਨ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਸਾਰੇ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਜਾਂ ਇਕ ਖੁਰਾਕ ਲੱਗ ਚੁੱਕੀ ਹੈ, ਉਹਨਾਂ ਨੂੰ ਇਸ ਬਾਰੇ ਸੂਚਿਤ ਕਰਨਾ ਹੋਵੇਗਾ।

ਉਹਨਾਂ ਨੂੰ ਇਸ ਬਾਰੇ ਪੂਰੀ ਜਾਣਕਾਰੀ iHRMS ਪੋਰਟਲ 'ਤੇ ਭਰਨੀ ਹੋਵੇਗੀ। ਇਸ ਦੇ ਲਈ ਉਹਨਾਂ ਨੂੰ ਪੋਰਟਲ 'ਤੇ ਟੀਕਾਕਰਨ ਸਰਟੀਫਿਕੇਟ ਨੰਬਰ ਦਰਜ ਕਰਨਾ ਹੋਵੇਗਾ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੁੰ ਪੱਤਰ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ iHRMS ਪੋਰਟਲ 'ਤੇ ਕੋਵਿਡ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਗਿਆ ਤਾਂ ਸੈਲਰੀ ਨਹੀਂ ਮਿਲੇਗੀ

ਪੱਤਰ ਵਿਚ ਕਿਹਾ ਗਿਆ ਹੈ ਕਿ iHRMS ਪੋਰਟਲ ਵਿਚ ਕੋਰੋਨਾ ਵੈਕਸੀਨ ਸਰਟੀਫਿਕੇਟ ਦਾ ਨੰਬਰ ਦਰਜ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਨੂੰ ਸੈਲਰੀ ਮੋਡਿਊਲ ਨਾਲ ਜੋੜਿਆ ਗਿਆ ਹੈ। ਜੇਕਰ ਕੋਰੋਨਾ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਗਿਆ ਤਾਂ ਸਬੰਧਤ ਕਰਮਚਾਰੀ ਜਾਂ ਅਧਿਕਾਰੀ ਦੀ ਸੈਲਰੀ ਨਹੀਂ ਬਣੇਗੀ।