ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ 'ਚ ਮੁਲਜ਼ਮ ਦਾ ਹੋਇਆ ਪੋਸਟਮਾਰਟਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਿਪੋਰਟ 'ਚ ਹੋਇਆ ਹੈਰਾਨੀਜਨਕ ਖੁਲਾਸਾ

Sri Darbar Sahib

 

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਸ ਦੀ ਮੌਤ ਦੇ 72 ਘੰਟਿਆਂ ਬਾਅਦ ਉਸ ਦਾ ਪੋਸਟਮਾਰਟਮ ਕੀਤਾ ਗਿਆ ਅਤੇ ਉਸ ਦੇ ਸਰੀਰ ਦੇ ਕੁਝ ਅੰਗ ਡੀ.ਐੱਨ.ਏ. ਨਾਲ ਜੁੜਨ ਲਈ ਰੱਖ ਲਏ ਗਏ ਹਨ।

ਇਸ ਤੋਂ ਬਾਅਦ ਮੁਲਜ਼ਮ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ।

 

ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਨੌਜਵਾਨ ਦੀ ਮੌਤ ਸਿਰ ਦੀ ਹੱਡੀ ਟੁੱਟਣ ਕਾਰਨ ਹੋਈ। ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਦੋਸ਼ੀ ਦੀ ਮੌਤ ਤੋਂ ਬਾਅਦ ਸੂਬੇ 'ਚ ਮਾਹੌਲ ਕਾਫੀ ਗਰਮਾ ਗਿਆ। ਮੁਲਜ਼ਮ ਨੂੰ ਮਾਰਨ ਤੋਂ ਬਾਅਦ ਲੋਕਾਂ ਨੇ ਉਸ ਦੀ ਲਾਸ਼ ਪੁਲਿਸ ਹਵਾਲੇ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ, ਜਿਸ ਦਾ ਅੱਜ ਸਸਕਾਰ ਕਰ ਦਿੱਤਾ ਗਿਆ।