ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ, ਨਹਿਰ 'ਚ ਡਿੱਗੀ ਕਾਰ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ
Tragic accident in Nawanshahr
ਨਵਾਂਸ਼ਹਿਰ (ਸਪੋਕਸਮੈਨ ਸਮਾਚਾਰ) ਨਵਾਂਸ਼ਹਿਰ 'ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ 'ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਨਹਿਰ 'ਚ ਪਲਟ ਗਈ।
ਮ੍ਰਿਤਕਾਂ ਵਿੱਚੋਂ ਇੱਕ ਹਾਲ ਹੀ ਵਿੱਚ ਮਲੇਸ਼ੀਆ ਤੋਂ ਪੰਜਾਬ ਪਰਤਿਆ ਸੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।