ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦੂਜੀ ਚਾਰਜਸ਼ੀਟ ਦਾਖ਼ਲ, ਹੁਣ ਤੱਕ 31 ਮੁਲਜ਼ਮ ਨਾਮਜ਼ਦ

ਏਜੰਸੀ

ਖ਼ਬਰਾਂ, ਪੰਜਾਬ

Second charge sheet filed in Sidhu Moosewala murder case, 31 accused named so far

Sidhu Moosewala

 

ਮਾਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਸੱਤ ਵਿਅਕਤੀਆਂ ਦੀਪਕ ਮੁੰਡੀ, ਬਿੱਟੂ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਤੇ ਜਗਤਾਰ ਸਿੰਘ ਮੂਸਾ ਖਿਲਾਫ਼ ਚਲਾਨ ਪੇਸ਼ ਕੀਤਾ ਹੈ। ਹੁਣ ਤੱਕ ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ 31 ਵਿਅਕਤੀਆਂ ਖਿਲਾਫ ਚਲਾਨ ਪੇਸ਼ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਇਸ ਕਤਲ ਕੇਸ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦੇ ਮਾਮਲੇ ਵਿਚ ਮਾਨਸਾ ਪੁਲਿਸ ਦੁਆਰਾ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖਿਲਾ਼ਫ ਮਾਨਸਾ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਹੈ। c

ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ।  ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।