Punjab Weather Update: ਪੰਜਾਬ 'ਚ ਦੋ ਦਿਨ ਮੀਂਹ ਪੈਣ ਦਾ ਅਲਰਟ, ਵਧੇਗੀ ਹੋਰ ਠੰਡ
Punjab Weather Update: ਅੱਦ ਵੀ ਕਈ ਜ਼ਿਲ੍ਹਿਆ ਵਿਚ ਪਈ ਸੰਘਣੀ ਧੁੰਦ
Punjab Weather Update News in punjabi: ਪੰਜਾਬ ਵਿਚ ਇਸ ਸਰਦ ਰੁੱਤ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਗਿਆ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਸੀ। ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਅਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Wadala Banger : ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਦਿਮਾਗ਼ੀ ਨਸ ਫੱਟਣ ਨਾਲ ਮੌਤ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਉ ਕਰੀਮੀ ਪਾਸਤਾ
ਵੀਰਵਾਰ ਨੂੰ ਅੰਮ੍ਰਿਤਸਰ ਅਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਅਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
(For more news apart from Punjab Weather Update stay tuned to Rozana Spokesman)