Punjab Winter Holidays: ਪੰਜਾਬ ਦੇ ਸਾਰੇ ਸਕੂਲਾਂ ਵਿਚ ਹੋਈਆਂ ਠੰਡ ਦੀਆਂ ਛੁੱਟੀਆਂ
Punjab Winter Holidays: 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਕੂਲ ਰਹਿਣਗੇ ਬੰਦ
Winter holidays in all schools of Punjab News in punjabi : ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: Safar-E-Shahadat: ਚਮਕੌਰ ਦੀ ਲਹੂ-ਡੋਲ੍ਹਵੀਂ ਜੰਗ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ 2023 ਤੋਂ 31 ਦਸੰਬਰ 2023 ਤੱਕ ਛੁੱਟੀਆਂ ਦਾ ਐਲਾਨ (Punjab Winter Holidays) ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਨਹੀਂ ਖੁੱਲ੍ਹੇਗਾ।
ਇਹ ਵੀ ਪੜ੍ਹੋ: Khalra Accident News: ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਬਲੈਰੋ ਨੇ ਅੱਗੇ ਜਾ ਰਹੀ ਸਕੂਲੀ ਬੱਸ ਨੂੰ ਮਾਰੀ ਟੱਕਰ
ਸਿੱਖਿਆ ਵਿਭਾਗ ਨੇ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਪਣੇ ਅਧਿਕਾਰੀਆਂ ਦੀ ਡਿਊਟੀ ਵੀ ਲਗਾ ਦਿੱਤੀ ਹੈ ਤਾਂ ਜੋ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਨਾ ਕੀਤੀ ਜਾ ਸਕੇ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ