328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ‘ਚ SIT ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜ ਮੈਂਬਰੀ SIT 328 ਪਾਵਨ ਸਰੂਪਾਂ ਦੇ ਮਾਮਲੇ ’ਚ ਕਰੇਗੀ ਵਿਸ਼ੇਸ਼ ਜਾਂਚ

SIT formed under the leadership of Police Commissioner Gurpreet Singh Bhullar to investigate the case of 328 holy forms

ਚੰਡੀਗੜ੍ਹ : 328 ਪਾਵਨ ਸਰੂਪਾਂ ਨਾਲ ਸਬੰਧਿਤ ਗੰਭੀਰ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ SIT ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ, ਜਦਕਿ ਏਆਈਜੀ ਜਗਤਪ੍ਰੀਤ ਸਿੰਘ ਮੋਹਾਲੀ ਨੂੰ ਟੀਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਪੰਜ ਮੈਂਬਰੀ ਕਮੇਟੀ ਇਸ ਸੰਵੇਦਨਸ਼ੀਲ ਮਾਮਲੇ ਦੀ ਡੂੰਘੀ ਅਤੇ ਨਿਰਪੱਖ ਜਾਂਚ ਕਰੇਗੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਪਹਿਲਾਂ ਹੀ 16 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਨੇ ਮਾਮਲੇ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਦੱਸਿਆ ਗਿਆ ਹੈ ਕਿ ਇਨ੍ਹਾਂ ਵਿੱਚੋਂ 10 ਦੋਸ਼ੀਆਂ ਵੱਲੋਂ ਅਦਾਲਤ ਵਿੱਚ ਜਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਪਰ ਅਦਾਲਤ ਨੇ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ, ਜਿਸ ਨਾਲ ਸਪਸ਼ਟ ਹੁੰਦਾ ਹੈ ਕਿ ਕੋਰਟ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ।
SIT ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਪਾਵਨ ਸਰੂਪਾਂ ਨਾਲ ਜੁੜੇ ਹਰ ਪੱਖ ਦੀ ਜਾਂਚ ਕਰੇ ਅਤੇ ਇਹ ਪਤਾ ਲਗਾਏ ਕਿ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹਨ ਅਤੇ ਕੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਸਾਜ਼ਿਸ਼ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪ੍ਰਸ਼ਾਸਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਨਿਆਂ ਯਕੀਨੀ ਬਣਾਇਆ ਜਾਵੇਗਾ ਅਤੇ ਜਾਂਚ ਦੇ ਨਤੀਜਿਆਂ ਅਨੁਸਾਰ ਅਗਲੀ ਕੜੀ ਕਾਰਵਾਈ ਅਮਲ ਵਿੱਚ ਲਿਆਈ