ਭਾਈ ਹਵਾਰਾ ਵਲੋਂ ਬਣਾਈ 5 ਮੈਂਬਰੀ ਕਮੇਟੀ ਦੀ ਬੈਠਕ 27 ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਪਲਪ੍ਰੀਤ ਸਿੰਘ ਸਾਬਕਾ ਜਰਨਲ ਸਕੱਤਰ ਯੂਥ ਵਿੰਗ ਅਤੇ ਭਾਈ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ......

Jagtar Singh Hawara

ਅੰਮ੍ਰਿਤਸਰ  :  ਪੱਪਲਪ੍ਰੀਤ ਸਿੰਘ ਸਾਬਕਾ ਜਰਨਲ ਸਕੱਤਰ ਯੂਥ ਵਿੰਗ ਅਤੇ ਭਾਈ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ  ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਬੱਤ ਖਾਲਸਾ ਵਲੋਂ ਚੁਣੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਆਦੇਸ਼ ਅਨੁਸਾਰ 27 ਜਨਵਰੀ ਨੂੰ ਗੁਰਦੁਆਰਾ ਸ਼ਾਹਪੁਰ ਚੰਡੀਗੜ੍ਹ ਵਿਖੇ ਹੋਰ ਰਹੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਮੀਟਿੰਗ ਭਾਈ ਹਵਾਰਾ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ, ਜਿਸ ਦੇ ਮੈਂਬਰ ਭਾਈ ਨਰੈਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ, ਜਸਪਾਲ ਸਿੰਘ ਹੇਰਾ, ਐਡਵੋਕੇਟ ਅਮਰ ਸਿੰਘ ਚਾਹਲ,

ਮਾਸਟਰ ਸੰਤੋਖ ਸਿੰਘ ਦਾਬੇਵਾਲ ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸਾਰੀਆਂ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤੇ ਉਹ ਚਾਹੁੰਦੇ ਹਨ ਕਿ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਵੀ ਸ਼ਾਮਲ ਹੋਣ। ਪੱਪਲਪ੍ਰੀਤ ਸਿੰਘ ਨੇ ਸ਼ਪਸ਼ਟ ਕੀਤਾ ਕਿ ਬਰਗਾੜੀ ਮੋਰਚੇ ਦੇ ਆਗੂਆਂ ਦੀ ਸਿਆਸੀ ਸੂਝ ਬੂਝ ਨਾ ਹੋਣ ਕਾਰਨ ਫੇਲ੍ਹ ਹੋਇਆ ਹੈ। ਬਰਗਾੜੀ ਕਾਂਡ ਦੇ ਦੋਸ਼ੀਆਂ ਦੀਆਂ ਗ੍ਰਿਫਤਾਰੀਆਂ ਅਤੇ ਹੋਰ ਕੋਈ ਵੀ ਮੰਗ ਪੂਰੀ ਨਹੀਂ ਹੋਈ ਹੈ।

ਉਹ ਇਹ ਵੀ ਮੰਗ ਕਰਨਗੇ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਬਰਗਾੜੀ ਇਨਸਾਫ ਮੋਰਚੇ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਨ੍ਹਾਂ ਸਿੱਖ ਕੌਂਮ ਨੂੰ ਨਿਰਾਸ਼ ਕੀਤਾ ਹੈ। ਸਿੱਖ ਕੌਂਮ ਮਾਯੂਸੀ ਦੀ ਹਾਲਤ ਵਿੱਚ ਹੈ। ਬਰਗਾੜੀ ਮੋਰਚੇ ਦੀ ਅਸਫ਼ਲਤਾ ਨੇ ਸਿੱਖਾਂ ਦੀਆਂ ਆਸਾਂ ਤੇ ਪਾਣੀ ਫੇਰ ਦਿਤਾ ਹੈ। ਇਸ ਕਰਕੇ ਬਰਗਾੜੀ ਇਨਸਾਫ ਮੋਰਚਾ ਫਿਰ ਹੋਇਆ ਜੋ ਛੇ ਮਹੀਨੇ ਸੰਗਤਾਂ ਦੇ ਸਹਿਯੋਗ ਨਾਲ ਚਲਦਾ ਰਿਹਾ।

ਉਨ੍ਹਾਂ ਮੁੜ ਸ਼ਪਸ਼ਟ ਕੀਤਾ ਕਿ ਸਿੱਖ ਉਸ ਤੇ ਯਕੀਨ ਨਹੀਂ ਕਰਨਗੇ।ਇਸ ਮੌਕੇ ਸਿੱਖ ਯੂਥ ਫੈਡਰੇਸ਼ਨ  ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਸੇਵਕ ਸਿੰਘ ਭਾਣਾ, ਪੰਜਾਬ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ ਅਕਾਲੀ ਮੀਤ ਪ੍ਰਧਾਨ ਜਥਾ ਸਿਰਲੱਥ ਖਾਲਸਾ ਆਦਿ ਹਾਜ਼ਰ ਸਨ। ਅਤੇ ਮਨਜੀਤ ਸਿੰਘ ਆਦਿ ਮੌਜੂਦ ਸਨ।