ਸੋਸ਼ਲ ਮੀਡੀਆ ‘ਤੇ ‘ਆਪ’ ਵਿਰੁਧ ਚੱਲ ਰਿਹਾ ਕੂੜ ਪ੍ਰਚਾਰ ਝੂਠਾ : ਐਡਵੋਕੇਟ ਜਸਤੇਜ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਨਾਮਾਂ ਨੂੰ ਲੈ ਕੇ ਚੱਲ ਰਹੇ ਕੂੜ ਪ੍ਰਚਾਰ ਦਾ ਖੰਡਨ ਕਰਦਿਆਂ...

The false propaganda against AAP

ਚੰਡੀਗੜ੍ਹ : ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਨਾਮਾਂ ਨੂੰ ਲੈ ਕੇ ਚੱਲ ਰਹੇ ਕੂੜ ਪ੍ਰਚਾਰ ਦਾ ਖੰਡਨ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਝੂਠ ਦਾ ਪੁਲੰਦਾ ਅਤੇ ਨੀਚ ਹਰਕਤ ਕਰਾਰ ਦਿਤਾ ਹੈ। ਪਾਰਟੀ ਵਲੋਂ ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਮੁਖੀ ਅਤੇ ਸਪੋਕਸਪਰਸਨ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਕਿਹਾ ਕਿ ਅਜਿਹਾ ਕੂੜ ਪ੍ਰਚਾਰ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਰੱਤੀ ਭਰ ਵੀ ਸੱਚ ਨਹੀਂ ਹੈ।

ਐਡਵੋਕੇਟ ਅਰੋੜਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਅਤੇ ਬਰਨਾਲਾ ਰੈਲੀ ਦੀ ਸਫ਼ਲਤਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਰੋਧੀਆਂ ਦੀ ਨੀਂਦ ਉੱਡੀ ਹੋਈ ਹੈ ਅਤੇ ਹੁਣ ਉਹ ਆਪ ਵਿਰੁਧ ਗਿਣ ਮਿੱਥ ਕੇ ਅਜਿਹੀਆਂ ਘਟੀਆ ਸਾਜ਼ਿਸਾਂ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕੂੜ ਪ੍ਰਚਾਰ ਕਰਨ ਵਾਲੀਆਂ ਅਤੇ  ਫੁੱਟਪਾਊ  ਤਾਕਤਾਂ ਤੋਂ ਸੁਚੇਤ ਰਹਿਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਕੂੜ ਪ੍ਰਚਾਰ ਕਰਨ ਵਾਲੀ ਵੈਬਸਾਈਟ ਅਤੇ ਹੋਰ ਸ਼ਰਾਰਤੀ ਲੋਕਾਂ ਵਿਰੁਧ ਕਾਨੂੰਨੀ ਅਤੇ ਪੁਲਿਸ ਕਾਰਵਾਈ ਕਰਨ ਜਾ ਰਹੀ ਹੈ।