ਮੁੱਖ ਮੰਤਰੀ ਵਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ ਦੇ ਆਦੇਸ਼

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਪੀ.ਆਈ.ਡੀ.ਬੀ. ਨੂੰ ਸਾਰੇ ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ ਦੇ ਆਦੇਸ਼

image

ਬੋਰਡ ਨੇ 27.16 ਕਰੋੜ ਰੁਪਏ ਦੇ ਯੂ.ਈ.ਆਈ.ਪੀ. ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿਤੀ

ਚੰਡੀਗੜ੍ਹ, 22 ਜਨਵਰੀ (ਸੱਤੀ) :Êਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਵਿਚ ਬੋਰਡ ਨੂੰ ਸੂਬੇ ਵਿਚ ਸਾਰੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿਤੇ। ਮੀਟਿੰਗ ਵਿਚ 27.16 ਕਰੋੜ ਰੁਪਏ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰਾਜੈਕਟਾਂ (ਯੂ.ਈ.ਆਈ.ਪੀ.) ਨੂੰ ਕਾਰਜ-ਬਾਅਦ ਪ੍ਰਵਾਨਗੀ ਦੇਣ ਦੇ ਨਾਲ ਪਟਿਆਲਾ ਕਿਲਾ ਮੁਬਾਰਕ ਸਮੇਤ ਵੱਖ-ਵੱਖ ਇਤਿਹਾਸਕ ਸਥਾਨਾਂ ਦੇ ਵਿਕਾਸ, ਨਵੀਨੀਕਰਨ ਅਤੇ ਰੱਖ-ਰਖਾਅ ਨੂੰ ਵੀ ਮਨਜ਼ੂਰੀ ਦੇ ਦਿਤੀ।
ਮੁੱਖ ਮੰਤਰੀ ਵਲੋਂ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਆਧਾਰ ’ਤੇ ਚਲਾਏ ਜਾਣ ਰਨ ਬਾਸ, ਕਿਲਾ ਮੁਬਾਰਕ ਪਟਿਆਲਾ ਤੇ ਹੈਰੀਟੇਜ ਹੋਟਲ ਦੇ 8.58 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟਾਂ ਦੇ ਨਵੀਨੀਕਰਨ, ਕਾਰਜਸ਼ੀਲ ਕਰਨ ਅਤੇ ਰੱਖ ਰਖਾਅ ਦੀ ਵਰਚੁਅਲ ਸ਼ੁਰੂਆਤ ਅਗਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਪ੍ਰਾਜੈਕਟਾਂ ਦੇ 18 ਮਹੀਨਿਆਂ ਵਿਚ ਪੂਰੇ ਹੋਣ ਦੀ ਉਮੀਦ ਹੈ। ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜਚਿੜੀ ਨੂੰ ਕਾਰਜਸ਼ੀਲ ਬਣਾਉਣ ਅਤੇ ਰੱਖ ਰਖਾਅ ਦੇ ਪੀ.ਪੀ.ਪੀ. ਪ੍ਰਾਜੈਕਟਾਂ ਨੂੰ ਵੀ ਮੁੱਖ ਮੰਤਰੀ ਸ਼ੁਰੂ ਕਰਨਗੇ ਜਿਸ ਉਤੇ 15 ਸਾਲ ਦੇ ਰਿਆਇਤੀ ਸਮੇਂ ਦੇ ਨਾਲ 2.54 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ। ਮੁੱਖ ਮੰਤਰੀ ਨੂੰ ਮੀਟਿੰਗ ਵਿਚ ਦਸਿਆ ਗਿਆ ਕਿ ਪਟਿਆਲਾ ਵਿਖੇ ਬੱਸ ਅੱਡੇ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਅਤੇ ਇਹ ਇਸ ਸਾਲ ਨਵੰਬਰ ਮਹੀਨੇ ਮੁਕੰਮਲ ਹੋ ਜਾਵੇਗਾ ਜਿਸ ਉਤੇ 60 ਕਰੋੜ ਰੁਪਏ ਦੀ ਲਾਗਤ ਆਵੇਗੀ।
3.94 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਅੰਮਿ੍ਰਤਸਰ ਸਰਕਟ ਹਾਊਸ ਦੇ ਨਵੀਨੀਕਰਨ ਉਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪ੍ਰੋਟੋਕੋਲ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਉਤੇ ਕੰਮ ਕਰਨ ਲਈ ਆਖਿਆ ਜੋ ਪਵਿੱਤਰ ਨਗਰੀ ਵਿਖੇ ਵੱਡੀ ਗਿਣਤੀ ਵਿਚ ਆਉਣ ਵਾਲੀਆਂ ਸ਼ਖ਼ਸੀਅਤਾਂ ਲਈ ਲੋੜÄਦੇ ਪ੍ਰਬੰਧਾਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਮੁੱਖ ਸਕੱਤਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿਚ ਤਜਵੀਜ਼ ਪੇਸ਼ ਕਰਨ ਲਈ ਆਖਿਆ।