ਪੰਜਾਬ ’ਚ ਲਗਾਤਾਰ ਦੂਜੇ ਦਿਨ ਮੀਂਹ ਨੇ ਹਾਲ ਕੀਤਾ ਬੇਹਾਲ
ਲੋਕਾਂ ਨੂੰ ਕਰਨਾ ਪਵੇਗਾ ਕੜਾੜੇ ਦੀ ਠੰਢ ਦਾ ਸਾਹਮਣਾ
ਚੰਡੀਗੜ੍ਹ: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੇ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੱਕ ਸੂਬੇ 'ਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ।
ਮੌਸਮ ਵਿਗਿਆਨੀਆਂ ਮੁਤਾਬਕ ਦੋ-ਤਿੰਨ ਦਿਨਾਂ ਬਾਅਦ ਧੁੱਪ ਨਿਕਲਣ ਦੇ ਬਾਵਜੂਦ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਹਾਲਾਂਕਿ ਦਿਨ ਦਾ ਤਾਪਮਾਨ ਇਕ-ਦੋ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ ਪਰ ਰਾਤ ਦਾ ਤਾਪਮਾਨ ਫਿਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ
ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ।