ਫਿਲਹਾਲ 26 ਜਨਵਰੀ ਨੂੰ ਨਹੀਂਂ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ

ਏਜੰਸੀ

ਖ਼ਬਰਾਂ, ਪੰਜਾਬ

ਮੰਤਰੀ ਮੰਡਲ ਦੀ ਪ੍ਰਵਾਨਗੀ ਨਾ ਮਿਲਣ ਕਰਕੇ ਰੱਦ ਹੋ ਸਕਦੀ ਹੈ ਤਜਵੀਜ਼

Currently Navjot Singh Sidhu will not be released on January 26

 

ਮੁਹਾਲੀ : ਗਣਤੰਤਰ ਦਿਵਸ ਯਾਨੀ ਕਿ 26 ਜਨਵਰੀ ਨੂੰ ਪਟਿਆਲਾ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਫਿਲਹਾਲ ਰਿਹਾਈ ਨਹੀਂ ਹੋਵੇਗੀ। ਮਿਲੀ ਜਾਣਕਾਰੀ ਦੇ ਮੁਤਾਬਕ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ 52 ਕੈਦੀਆਂ ਨੂੰ ਰਿਹਾਅ ਕਰਨ ਦੀ ਤਜਵੀਜ਼ ਪੰਜਾਬ ਸਰਕਾਰ ਨੂੰ ਭੇਜੀ ਸੀ। ਨਿਯਮਾਂ ਮੁਤਾਬਕ ਇਸ ਤਜਵੀਜ਼ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦੇਣੀ ਹੁੰਦੀ ਹੈ, ਜਿਸ ਮਗਰੋਂ ਰਾਜਪਾਲ ਵੱਲੋਂ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 1 ਫਰਵਰੀ ਨੂੰ ਸੱਦੀ ਹੈ।

ਇਹ ਵੀ ਪੜ੍ਹੋ: ਕੈਨੇਡਾ ’ਚ ਲਾਪਤਾ ਹੋਈ ਭਾਰਤੀ ਮੂਲ ਦੀ 25 ਸਾਲਾ ਮਹਿਲਾ ਯਸ਼ਿਕਾ ਗੁਪਤਾ

ਇਸ ਤਰੀਕੇ ਇਹ ਸੁਭਾਵਕ ਹੈ ਕਿ 26 ਜਨਵਰੀ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਨਹੀਂ ਹੋਵੇਗੀ।  ਇੱਥੇ ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸ ਦੇ ਇਕ ਖੇਮੇ 'ਚ ਜਸ਼ਨ ਦਾ ਮਾਹੌਲ ਹੈ। ਸਿੱਧੂ ਦੇ ਸਮਰਥਕ ਇਹ ਬਿਆਨ ਦੇ ਰਹੇ ਹਨ ਕਿ ਜੇਲ੍ਹ ਤੋਂ ਰਿਹਾਈ ਮਗਰੋਂ ਉਹ ਸਿੱਧੂ ਦਾ ਜ਼ੋਰ-ਸ਼ੋਰ ਨਾਲ ਸਵਾਗਤ ਕਰਨਗੇ। ਇਹ ਵੀ ਚਰਚਾ ਸੀ ਕਿ ਕਾਂਗਰਸ ਹਾਈਕਮਾਨ ਖ਼ਾਸ ਤੌਰ ’ਤੇ ਪ੍ਰਿਅੰਕਾ ਗਾਂਧੀ ਨਵਜੋਤ ਸਿੱਧੂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੇ ਹਨ।