ਸਿੱਖ ਕੈਦੀਆਂ ਨੂੰ ਸਿਰਫ਼ ਸਿੱਖ ਹੋਣ ਕਰਕੇ ਜੇਲ੍ਹਾਂ ਵਿੱਚ ਬੰਦ ਰੱਖਿਆ ਜਾ ਰਿਹਾ- ਐਮਪੀ ਸਿਮਰਨਜੀਤ ਸਿੰਘ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮੈਂ ਅੰਤਰਰਾਸ਼ਟਰੀ ਮੰਚ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਚੁੱਕ ਰਿਹਾ ਹਾਂ'

MP Simranjit Singh Mann

 

ਚੰਡੀਗੜ੍ਹ: ਕਤਲ ਤੇ ਜਬਰ-ਜ਼ਿਨਾਹ ਵਰਗੇ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ  ਸੌਦਾ ਸਾਧ ਨੂੰ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ ਤੇ ਉਹ 40 ਦਿਨਾਂ ਲਈ ਜੇਲ੍ਹ ਤੋਂ ਬਾਹਰ ਆ ਗਿਆ ਹੈ।  ਜਿਸ ਨੂੰ ਲੈ ਕੇ ਸਿੱਖਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

 

 

ਕਾਤਲ ਅਤੇ ਜਬਰ-ਜ਼ਿਨਾਹੀ  ਸੌਦਾ ਸਾਧ ਨੂੰ ਵਾਰ- ਵਾਰ ਪੈਰੋਲ ਮਿਲ ਰਹੀ ਹੈ ਪਰ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਐਮਪੀ ਸਿਮਰਨਜੀਤ ਸਿੰਘ ਮਾਨ ਨੇ ਵੀ ਸੌਦਾ ਸਾਧ ਨੂੰ ਮਿਲੀ ਪੈਰੋਲ ਦਾ ਵਿਰੋਧ ਕੀਤਾ ਹੈ।

 

 

ਉਹਨਾਂ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਸਮੇਤ ਬਲਾਤਕਾਰੀਆਂ, ਕਤਲਾਂ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸਿੱਖ ਕੈਦੀਆਂ ਨੂੰ ਸਿਰਫ਼ ਸਿੱਖ ਹੋਣ ਕਰਕੇ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਮੈਂ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਪਾਰਲੀਮੈਂਟ ਅਤੇ ਗ੍ਰਹਿ ਮੰਤਰੀ ਕੋਲ ਉਠਾਉਣ ਤੋਂ ਬਾਅਦ ਅੰਤਰਰਾਸ਼ਟਰੀ ਮੰਚ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਚੁੱਕ ਰਿਹਾ ਹਾਂ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ  ਰਿਹਾਈ ਲਈ

WithoutJustCause ਮੁਹਿੰਮ ਸ਼ੁਰੂ ਕੀਤੀ ਗਈ। ਮੈਂ ਇਸ ਮੁਹਿੰਮ ਵਿਚ ਸਿੱਖਾਂ, ਮਨੁੱਖੀ ਅਧਿਕਾਰ ਕਾਰਕੁੰਨਾਂ, ਸੰਸਥਾਵਾਂ ਅਤੇ ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਬੇਨਤੀ ਕਰਦਾ ਹਾਂ।