Phagwara News: ਫਗਵਾੜਾ 'ਚ ਪੀਜੀ ਵਿਚੋਂ ਮਿਲੀ ਲੜਕੇ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਿਸ
ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਲਾਸ਼
Boy's body found in PG in Phagwara News
ਫਗਵਾੜਾ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਸ਼ਹੂਰ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਬਣੀ ਇਕ ਪੀ.ਜੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਗਗਨਦੀਪ ਸੇਠੀ (30) ਪੁੱਤਰ ਸੁਭਾਸ਼ ਚੰਦਰ ਵਾਸੀ ਦਾਨਿਸ਼ ਮੰਡਾ ਕਾਲੋਨੀ ਵਜੋਂ ਹੋਈ ਹੈ। ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।