Punjab Road Accident: ਸਕੂਲ ਬੱਸ ਤੇ ਬ੍ਰੇਜ਼ਾ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ
ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
Punjab Road Accident
 		 		
Punjab Road Accident: ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।
ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ ਰਹੀ ਬ੍ਰੇਜ਼ਾ ਗੱਡੀ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਉਸ ਤੋਂ ਬਾਅਦ ਸਕੂਲ ਬੱਸ ਨਾਲ ਟਕਰਾ ਗਈ। ਗੱਡੀ ਹਾਦਸੇ ਵਿਚ ਬ੍ਰੇਜ਼ਾ ਗੱਡੀ ਚਕਨਾਚੂਰ ਹੋ ਗਈ ਤੇ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ।