Ludhiana News : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana News : ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ

ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ

Ludhiana News in Punjabi : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ ਏਕਜੋਤ ਨਗਰ ਦਾ ਦੌਰਾ ਕੀਤਾ।

ਏਡੀਸੀ (ਜੀ) ਰੋਹਿਤ ਗੁਪਤਾ ਦੇ ਨਾਲ, ਘਟਨਾ ਵਾਲੀ ਥਾਂ ਪੁੱਜੇ ਰਾਜ ਲਾਲੀ ਗਿੱਲ ਅਤੇ ਕੰਵਰਦੀਪ ਸਿੰਘ ਨੇ ਇਸ ਗ਼ੈਰ-ਮਨੁੱਖੀ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਅਤੇ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਵੱਖ-ਵੱਖ ਪੁਲਿਸ ਟੀਮਾਂ ਪਹਿਲਾਂ ਹੀ ਬੜੀ ਮੁਸਤੈਦੀ ਨਾਲ ਉਸ ਦੀ ਭਾਲ ਕਰ ਰਹੀਆਂ ਹਨ। ਇਸ ਮਾਮਲੇ ’ਚ ਤਿੰਨ ਗ੍ਰਿਫ਼ਤਾਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਰਤ ਵਿਭਾਗ ਅਤੇ ਹੋਰਾਂ ਨੂੰ ਵੀ ਬਾਲ ਮਜ਼ਦੂਰੀ ਜਿਹੇ ਗ਼ੈਰ-ਮਨੁੱਖੀ ਅਮਲ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

(For more news apart from Punjab State Women's Commission visited Ludhiana regarding incident that happened woman and three girls News in Punjabi, stay tuned to Rozana Spokesman)