ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸਕੂਲਾਂ ਵਿੱਚ ਕੀਤੀ ਛੁੱਟੀ
ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੇ ਸਕੂਲਾਂ ਅੰਦਰ ਛੁੱਟੀ ਕਰ ਦਿੱਤੀ ਗਈ
Four schools in Gurdaspur receive bomb threats
ਗੁਰਦਾਸਪੁਰ: ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਨਾਲ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਧਮਕੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੀ ਈ-ਮੇਲ ਰਾਹੀਂ ਮਿਲੀ ਹੈ, ਜਿਸ ਵਿਚ ਚਾਰ ਸਕੂਲਾਂ ਦਾ ਜ਼ਿਕਰ ਕੀਤਾ ਗਿਆ ਹੈ।
ਇਸ ਦੇ ਚੱਲਦਿਆਂ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੇ ਸਕੂਲਾਂ ਅੰਦਰ ਛੁੱਟੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।