ਯੂਥ ਅਕਾਲੀ ਵਰਕਰ ਵਲੋਂ ਲਾਲ ਚੌਂਕ ’ਚ ਝੰਡਾ ਫਹਿਰਾਉਣ ਦੀ ਕੋਸ਼ਿਸ਼, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੋਂ ਦੇ ਯੂਥ ਅਕਾਲੀ ਲੀਡਰ ਦੀਪਕ ਸ਼ਰਮਾ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਉੱਥੇ ਲਾਲ...

Akali Worker Deepak Sharma in Police Custody

ਜੰਮੂ-ਕਸ਼ਮੀਰ/ਲੁਧਿਆਣਾ : ਇੱਥੋਂ ਦੇ ਯੂਥ ਅਕਾਲੀ ਲੀਡਰ ਦੀਪਕ ਸ਼ਰਮਾ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਉੱਥੇ ਲਾਲ ਚੌਂਕ ’ਤੇ ਭਾਰਤੀ ਝੰਡਾ ਫਹਿਰਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਅਤਿ ਸੰਵੇਦਨਸ਼ੀਲ ਇਲਾਕਾ ਹੋਣ ਦੀ ਵਜ੍ਹਾ ਕਰਕੇ ਕਾਨੂੰਨ ਵਿਵਸਥਾ ਭੰਗ ਨਾ ਹੋਣ ਦੇਣ ਲਈ ਅਜਿਹਾ ਕੀਤਾ ਗਿਆ ਹੈ।

ਨੌਜਵਾਨ ਦੇ ਮੁਤਾਬਕ ਉਹ ਉੱਥੇ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣਾ ਚਾਹੁੰਦਾ ਸੀ। ਉਸ ਦਾ ਮਕਸਦ ਸ਼੍ਰੀਨਗਰ ਦੇ ਕਲਾਕ ਟਾਵਰ ਤੇ ਲਾਲ ਚੌਂਕ ਉਤੇ ਤਿਰੰਗਾ ਫਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਸੀ। ਇਸ ਤੋਂ ਪਹਿਲਾਂ ਕਿ ਦੀਪਕ ਅਪਣੇ ਮਨਸੂਬੇ ਵਿਚ ਕਾਮਯਾਬ ਹੁੰਦਾ, ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਪਰ ਬਾਅਦ ਵਿਚ ਛੱਡ ਦਿਤਾ ਗਿਆ।