ਕਸ਼ਮੀਰੀ ਵਿਦਿਆਰਥੀਆਂ ਲਈ ਕੈਪਟਨ ਦੀ ਵੱਡੀ ਪਹਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੰਮੂ ਕਸ਼ਮੀਰ ਵਿਚ ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ......

CM Amrinder Singh

 ਚੰਡੀਗੜ੍ਹ੍: ਜੰਮੂ ਕਸ਼ਮੀਰ ਵਿਚ ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਪ੍ਤੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿਚ ਪੜ੍ਹ੍ਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਹੈਲਪਲਾਈਨ ਡਾਇਵਰਟ ਕੀਤੀ ਹੈ। ਪੰਜਾਬ ਵਿਚ ਜੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਕੋਈ ਪੇ੍ਰ੍ਸ਼ਾਨੀ ਆਉਂਦੀ ਹੈ ਤਾਂ 181 ਨੰਬਰ ਹੈਲਪਲਾਈਨ ’ਤੇ ਕਾਲ ਕਰਕੇ ਇਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
 

ਦੱਸ ਦਈਏ ਕਿ 181 ਹੈਲਪਲਾਈਨ ਨੂੰ ਪਹਿਲਾਂ NRI ਵਾਸਤੇ ਇਸਤੇਮਾਲ ਕੀਤਾ ਜਾਂਦਾ ਸੀ ਪਰ ਹੁਣ ਪੁਲਵਾਮਾ ਹਮਲੇ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਇਸ ਹੈਲਪਲਾਈਨ ਨੂੰ ਕਸ਼ਮੀਰੀ ਵਿਦਿਆਰਥੀਆਂ ਲਈ ਬਦਲ ਦਿੱਤਾ ਗਿਆ ਹੈ। ਹੁਣ ਇਸ ਹੈਲਪਲਾਈਨ ’ਤੇ ਪੰਜਾਬ ਪੁਲਿਸ ਕਸ਼ਮੀਰੀ ਵਿਦਾਆਰਥੀਆਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਹਨਾਂ ’ਤੇ ਬਣਦੀ ਕਾਰਵਾਈ ਕਰੇਗੀ।

ਇਸ ਨੰਬਰ ਤੋਂ ਇਲਾਵਾ ਵਿਦਿਆਰਥੀ 76961-81181 ਨੰਬਰ ’ਤੇ SMS ਜਾਂ ਵਟਸੈਪ ਮੈਸੇਜ ਵੀ ਕਰ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ help@181pph.com ਈਮੇਲ ਵੀ ਜਾਰੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਵੇਂ ਕੇਂਦਰ ਸਰਕਾਰ ਨੇ 7 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਨੋਟਿਸ ਜਾਰੀ ਕੀਤੇ ਸਨ ਪਰ ਕਈ ਥਾਵਾਂ ਤੋਂ ਕਸ਼ਮੀਰੀ ਵਿਦਿਆਰਥੀ ਪੰਜਾਬ ਦੇ ਜ਼ਿਲਾ੍ਹ੍ ਮੁਹਾਲੀ ਵਿਚ ਇਕੱਠੇ ਹੋ ਰਹੇ ਹਨ।

ਇਹ ਵਿਦਿਆਰਥੀ ਇੱਥੋਂ ਦੇ ਗੁਰਦੁਆਰਿਆਂ ਵਿਚ ਪਨਾਹ ਲੈ ਕੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਬੰਧ ਕੀਤੇ ਹਨ।
ਪੰਜਾਬ ਸਰਕਾਰ ਦੇ ਇਸ ਕਲ ਲਈ ਜੰਮੂ ਕਸ਼ਮੀਰ ਦੇ ਲੀਡਰ ਫਾਰੂਕ ਅਬਦੁੱਲਾ ਨੇ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ ਵੀ ਕੀਤਾ। ਇਸ ਤੋਂ ਇਲਾਵਾ ਕਸ਼ਮੀਰ ਵਿਚ ਘੁੰਮਣ ਜਾਂਦੇ ਪੰਜਾਬੀ ਸੈਲਾਨੀਆਂ ਨੂੰ ਵੀ ਸਥਾਨਕ ਲੋਕ ਵਿਸ਼ੇਸ਼ ਆਫਰ ਪੇਸ਼ ਕਰ ਰਹੇ ਹਨ।