ਦੇਸ਼ ’ਚ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਰ ਨੂੰ ਧੱਕਾ ਲਗਾ ਕੇ ਸਰਕਾਰ ਖਿਲਾਫ ਪ੍ਰਗਟਾਇਆ ਰੋਸ...

Aap Protest

ਫਰੀਦਕੋਟ: ਫਰੀਦਕੋਟ ‘ਚ ਅੱਜ ਆਮ ਆਦਮੀ ਪਾਰਟੀ ਨੇ ਤੇਲ ਦੀਆਂ ਆਏ ਦਿਨ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਰੋਸ਼ ਪ੍ਰਦਰਸ਼ਨ ਕੀਤਾ ਹੈ, ਆਪ ਵਰਕਰਾਂ ਨੇ ਇਥੋਂ ਦੇ ਘਨ੍ਹੱਈਆ ਚੌਂਕ ਵਿਚ ਜਿੱਥੇ ਤਖਤੀਆਂ ਫੜ੍ਹ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਉਥੇ ਹੀ ਕਾਰ ਨੂੰ ਧੱਕਾ ਲਗਾ ਕੇ ਵਧੀਆਂ ਹੋਈਆਂ ਤੇਲ ਕੀਮਤਾਂ ਖਿਲਾਫ ਰੋਸ਼ ਪ੍ਰਗਟਾਇਆ।

ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਆਏ ਦਿਨ ਵਧ ਰਹੀ ਮਹਿੰਗਾਈ ਦਰ ਨੂੰ ਕੰਟਰੋਲ ਕਰਨ ਵਿਚ ਅਸਮਰੱਥ ਹੈ, ਦੇਸ਼ ਅੰਦਰ ਆਏ ਦਿਨ ਤੇਲ ਦੀਆਂ ਕੀਮਤਾਂ ਵਿਚ ਵੱਡੇ ਪੱਧਰ ‘ਤੇ ਵਾਧਾ ਹੋ ਰਿਹਾ ਹੈ ਜਦਕਿ ਕੱਚੇ ਤੇਲ ਦੀਆਂ ਕੀਮਤਾਂ ਅੰਤਰਾਸਟਰੀ ਬਜਾਰ ਵਿਚ ਬਹੁਤ ਘੱਟ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਨਾਗਰਿਕਾਂ ਦਾ ਕਜੂਮਰ ਕੱਢ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੇ ਖਰਚੇ ਵਧਾ ਰਹੀ ਹੈ ਅਤੇ ਆਮਦਨੀ ਘਟਾ ਰਹੀ ਹੈ। ਉਹਨਾਂ ਕਿਹਾ ਕਿ ਇਸ ਲਈ ਅੱਜ ਉਹਨਾਂ ਵੱਲੋ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।

ਇਸ ਮੌਕੇ ਗੱਲਬਾਤ ਕਰਦਿਆ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਤੇਲ ਦੀਆ ਕੀਮਤਾਂ ਆਏ ਦਿਨ ਅਸਮਾਨ ਛੂਹ ਰਹੀਆ ਹਨ ਪਰ ਦੇਸ ਦੀ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਮੁਨਾਫਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ ਅਤੇ ਗਰੀਬ ਅਤੇ ਮੱਧ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ। ਉਹਨਾਂ ਕਿਹਾ ਕਿ ਸਰਕਾਰ ਦੀ ਕਥਿਤ ਸਹਿ ‘ਤੇ ਕਾਰਪੋਰੇਟ ਘਰਾਣੇ ਸਸਤੇ ਭਾਅ ਤੇ ਖ੍ਰੀਦ ਕਰਕੇ ਮਹਿੰਗੇ ਭਾਅ ਤੇ ਤੇਲ ਵੇਚ ਰਹੇ ਹਨ ਜਿਸ ਨਾਲ ਆਮ ਲੋਕਾਂ ਦੀ ਵੱਡੀ ਲੁੱਟ ਹੋ ਰਹੀ।