ਪੰਜਾਬ 'ਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਸਰਕਾਰ ਚੌਕਸ, ਅੱਜ ਕੈਪਟਨ ਅਮਰਿੰਦਰ ਸਿੰਘ ਲੈਣਗੇ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਨਾ ਬਣਾ ਕੇ ਰੱਖਣ ਕਰਕੇ ਹਾਲਾਤ ਹੋਰ ਵਿਗੜ ਸਕਦੇ ਹਨ।

CORONA CASE

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਦਹਿਸ਼ਤ ਵਧਣ ਲੱਗ ਪਈ ਹੈ। ਇਕ ਰਿਪੋਰਟ ਦੇ ਮੁਤਾਬਿਕ ਬੀਤੇ ਦਿਨੀ ਕਰੋਨਾ ਨਾਲ 15 ਹੋਰ ਵਿਅਕਤੀਆਂ ਦੀ ਮੌਤ ਮਗਰੋਂ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਕੋਰੋਨਾ ਦੇ ਮਾਮਲੇ ਵਧਣ ਦਾ ਕਾਰਨ ਲੋਕਾਂ ਵੱਲੋਂ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਨਾ ਬਣਾ ਕੇ ਰੱਖਣ ਕਰਕੇ ਹਾਲਾਤ ਹੋਰ ਵਿਗੜ ਸਕਦੇ ਹਨ।

ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪੰਜਾਬ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।  ਇਸ ਵਿਚ, ਸਿਹਤ ਕਰਮਚਾਰੀਆਂ ਦੇ ਕੋਰੋਨਾ ਟੀਕਾ ਨਾ ਲਗਵਾਉਣ ਸੰਬੰਧੀ  ਫੈਸਲਾ ਲਿਆ ਜਾ ਸਕਦਾ ਹੈ। 

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਾਮਲਿਆਂ ਵਿੱਚ ਇਹ ਵਾਧਾ 33 ਪ੍ਰਤੀਸ਼ਤ ਹੋ ਗਿਆ ਹੈ ਜੋ ਚਿੰਤਾਜਨਕ ਹੈ। ਪੰਜਾਬ ਸਰਕਾਰ ਨੇ ਕੋਰੋਨਾ ਫੈਲਣ ਤੋਂ ਰੋਕਣ ਲਈ ਨਵੀਂ ਯੋਜਨਾ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

Balbir Singh Sidhu

ਦੱਸ ਦਈਏ ਕਿ ਮੰਗਲਵਾਰ ਨੂੰ ਲੁਧਿਆਣਾ ਤੇ ਜਲੰਧਰ ਵਿੱਚ 3-3, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ 2-2, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਪਟਿਆਲ਼ਾ ਤੇ ਤਰਨ ਤਾਰਨ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਕਰੋਨਾ ਨਾਲ ਹੋਈ ਹੈ। ਸੂਬੇ ਵਿੱਚ ਪਿਛਲੇ ਇੱਕ ਦਿਨ ’ਚ 389 ਸੱਜਰੇ ਮਾਮਲੇ ਵੀ ਸਾਹਮਣੇ ਆਏ ਹਨ। ਦੂਜੇ ਪਾਸੇ ਦੇਸ਼ ’ਚ ਹੁਣ ਤਕ 2,32,317 ਸੈਸ਼ਨਾਂ ਰਾਹੀਂ 1,11,16,854 ਲੋਕਾਂ ਦਾ ਕਰੋਨਾ ਟੀਕਾਕਰਨ ਵੀ ਕੀਤਾ ਜਾ ਚੁੱਕਾ ਹੈ।