ਅਜਨਾਲਾ ਪਹੁੰਚੇ ਅੰਮ੍ਰਿਤਪਾਲ ਤੇ ਸਮਰਥਕਾਂ ਦੀ ਪੁਲਿਸ ਨਾਲ ਝੜਪ, ਕਈ ਪੁਲਿਸ ਮੁਲਾਜ਼ਮ ਜਖ਼ਮੀ
ਅੰਮ੍ਰਤਪਾਲ ਸਿੰਘ ਨੇ ਪੁਲਿਸ ਨੂੰ 1 ਘੰਟੇ ਦਾ ਸਮਾਂ ਦਿੱਤਾ ਹੈ
ਅਜਨਾਲਾ - 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।
ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਤੂਫਾਨ ਤੇ ਇਕ ਹੋਰ ਸਾਥੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। ਇਸ ਦੇ ਨਾਲ ਹੀ ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਭ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਤਾਂ ਸਾਂਤਮਈ ਤਰੀਕੇ ਨਾਲ ਅਜਨਾਲਾ ਵੱਲ ਕੂਚ ਕਰ ਰਹੇ ਸਨ ਪਰ ਜੇ ਹੁਣ ਉਹਨਾਂ ਦੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤੇ ਪਰਚਾ ਵੀ ਰੱਦ ਨਾ ਹੋਇਆ ਤਾਂ ਪੱਕਾ ਮੋਰਚਾ ਲਗਾਇਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਤਪਾਲ ਸਿੰਘ ਨੇ ਪੁਲਿਸ ਨੂੰ 1 ਘੰਟੇ ਦਾ ਸਮਾਂ ਦਿੱਤਾ ਹੈ। ਇਸ ਪੂਰੇ ਘਟਨਾਕ੍ਰਮ ਵਿਚ 6 ਪੁਲਿਸ ਮੁਲਾਜ਼ਮ ਜਖ਼ਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਜਨਾਲਾ ਸਰਕਾਰੀ ਹਸਪਤਾਲ ਦੇ ਐਸਐਮਉ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਕੋਲ ਛੇ ਪੁਲਿਸ ਮੁਲਾਜ਼ਮ ਸਮੇਤ ਐਸਪੀ ਦਿਹਾਤੀ ਜੁਗਰਾਜ ਸਿੰਘ ਜੇਰੇ ਇਲਾਜ ਹਨ ਜਿਹਨਾਂ ਨੂੰ ਅਜਨਾਲਾ ਸਰਕਾਰੀ ਹਸਪਤਾਲ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ।
ਦੱਸ ਦਈਏ ਕਿ ਹੈ ਕਿ ਅ੍ਰੰਮਿਤਪਾਲ ਸਿੰਘ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਰੱਦ ਨਾ ਕੀਤੇ ਗਏ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨਗੇ। ਇਸ ਤੋਂ ਇਲਾਵਾ ਉਸ ਨੇ ਐਲਾਨ ਕੀਤਾ ਸੀ ਕਿ ਜੇਕਰ ਉਸ ਦੇ ਇਕ ਗ੍ਰਿਫ਼ਤਾਰ ਕੀਤੇ ਸਾਥੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਤਮ ਸਮਰਮਣ ਕਰ ਦੇਣਗੇ।