ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1967 ਵਿੱਚ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ਦੀ ਵਰਿੰਦਰ ਸਿੰਧੂ ਨੇ ਲਿਖੀ ਸੀ ਪਹਿਲੀ ਪ੍ਰਮਾਣਿਕ ਜੀਵਨੀ

Shaheed Bhagat Singh's niece Virendra Sindhu passed away

 

ਮੁਹਾਲੀ: ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਦਿਹਾਂਤ ਹੋ ਗਿਆ। ਉਹ ਅੱਸੀ ਸਾਲਾਂ ਤੋਂ ਵੀ ਵੱਧ ਉਮਰ ਦੇ ਸਨ ਤੇ ਇਸ ਸਮੇਂ  ਯੂਕੇ ’ਚ ਰਹਿ ਰਹੇ ਸਨ। ਉਨ੍ਹਾਂ 1967 ਵਿੱਚ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ਦੀ ਪਹਿਲੀ ਪ੍ਰਮਾਣਿਕ ਜੀਵਨੀ ਲਿਖੀ ਸੀ।

ਇਹ ਵੀ ਪੜ੍ਹੋ : ਰਿਸ਼ਤੇਦਾਰ ਤਾਰ-ਤਾਰ: ਸ਼ਰਾਬੀ ਚਾਚੇ ਨੇ ਰਿਸ਼ਤੇਦਾਰ ਨਾਲ ਮਿਲ ਕੇ ਭਤੀਜੇ ਨੂੰ ਨਹਿਰ 'ਚ ਸੁੱਟਿਆ, ਮੌਤ 

ਉਹ ਭਗਤ ਸਿੰਘ ਦੀਆਂ 1977 ਵਿੱਚ ਹਿੰਦੀ ’ਚ ਪਹਿਲੀ ਵਾਰ ਲਿਖੀਆਂ ਗਈਆਂ ਲਿਖਤਾਂ ਦੇ ਸੰਪਾਦਕ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ’ਤੇ ਆਧਾਰਿਤ ਲਿਖੀ ਜੀਵਨੀ ਸਬੰਧੀ ਪੰਜਾਬ ਸਰਕਾਰ ਵੱਲੋਂ 2008 ਦਾ ਸਾਹਿਤ ਸ਼੍ਰੋਮਣੀ ਐਵਾਰਡ ਵਰਿੰਦਰ ਸਿੰਧੂ ਨੂੰ ਦਿੱਤਾ ਗਿਆ ਸੀ। ਵਰਿੰਦਰ ਸਿੰਧੂ ਦਾ ਜਨਮ 30 ਜੂਨ 1940 ਨੂੰ ਲਾਹੌਰ ਵਿੱਚ ਪਿਤਾ ਕੁਲਤਾਰ ਸਿੰਘ ਤੇ ਮਾਤਾ ਸਤਿੰਦਰ ਕੌਰ ਦੇ ਘਰ ਹੋਇਆ ਸੀ।

ਇਹ ਵੀ ਪੜ੍ਹੋ :ਗੁਰੂਗ੍ਰਾਮ 'ਚ ਗੁੰਡਾਗਰਦੀ, 3 ਬਾਈਕ ਸਵਾਰ ਬਦਮਾਸ਼ਾਂ ਨੇ ਕੈਬ ਡਰਾਈਵਰ ਨੂੰ ਗੋਲੀਆਂ ਨਾਲ ਭੁੰਨਿਆ